11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜਨਤਕ ਸਥਾਨ 'ਤੇ ਨਸ਼ਾ ਕਰਦੇ ਵਿਅਕਤੀ ਨੂੰ ਕੀਤਾ ਕਾਬੂ

ਅਜੀਤ ਡੈਸਕ 31-12-2025
ਫ਼ਰੀਦਕੋਟ, 30 ਦਸੰਬਰ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਜਨਤਕ ਸਥਾਨ 'ਤੇ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਗੁਰਪ੍ਰੀਤ ਸਿੰਘ ਉਰਫ਼ ਘੁੱਦਾ ਪੁੱਤਰ ਅਮਰਜੀਤ ਸਿੰਘ ਕਥਿਤ ਤੌਰ 'ਤੇ ਨਸ਼ਾ ਕਰਨ ਦਾ ਆਦੀ ਹੈ ਅਤੇ ਸਰਕਾਰੀ ਵੈਟਰਨਰੀ ਹਸਪਤਾਲ, ਫ਼ਰੀਦਕੋਟ ਨਜ਼ਦੀਕ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਉਕਤ ਸਥਾਨ 'ਤੇ ਰੇਡ ਕੀਤੀ ਗਈ ਤਾਂ ਕਥਿਤ ਦੋਸ਼ੀ ਨੂੰ ਨਸ਼ੇ ਲਈ ਵਰਤੇ ਜਾਣ ਵਾਲੀ ਸਿਲਵਰ ਦੀ ਪੰਨੀ ਅਤੇ ਹੋਰ ਸਮਗਰੀ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿਖੇ ਭਰਤੀ ਕਰਵਾਇਆ ਜਾ ਰਿਹਾ ਹੈ ਤਾਂ ਕਿ ਉਸ ਦੀ ਇਸ ਆਦਤ ਨੂੰ ਹਟਾਇਆ ਜਾ ਸਕੇ |
ਪਿਛਲੀ ਖ਼ਬਰ ਗਿੱਦੜਬਾਹਾ ਤੋਂ ਮਾਂ ਵੈਸ਼ਨੂੰ ਦੇਵੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਗਿ੍ਫ਼ਤਾਰੀ ਵਾਰੰਟ ਦਾ ਡਰਾਵਾ ਦੇ ਕੇ 17 ਲੱਖ ਰੁਪਏ ਦੀ ਠੱਗੀ ਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।