11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸੀਨੀਅਰ ਕਾਂਗਰਸੀ ਆਗੂ ਵੇਦ ਪ੍ਰਕਾਸ਼ ਖੇੜਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਅਜੀਤ ਡੈਸਕ 31-12-2025
ਮਲੋਟ, 30 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸੀਨੀਅਰ ਕਾਂਗਰਸੀ ਆਗੂ ਹੈਪੀ ਖੇੜਾ, ਐੱਸ.ਪੀ. ਰਵੀ ਖੇੜਾ ਤੇ ਰਜੇਸ਼ ਖੇੜਾ ਦੇ ਪਿਤਾ ਅਤੇ ਜੁਗਰਾਜ ਖੇੜਾ, ਪੱਪੀ ਖੇੜਾ, ਜਗਦੀਸ਼ ਖੇੜਾ ਤੇ ਅਸ਼ਵਨੀ ਖੇੜਾ ਦੇ ਚਾਚਾ ਅਤੇ ਇਲਾਕੇ ਵਿਚ ਚਾਚਾ ਖੇੜਾ ਦੇ ਨਾਂਅ ਨਾਲ ਜਾਣੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਵੇਦ ਪ੍ਰਕਾਸ਼ ਖੇੜਾ ਦੇ ਅੰਤਿਮ ਸਸਕਾਰ ਮੌਕੇ ਅੱਜ ਇਲਾਕੇ ਤੇ ਪੰਜਾਬ ਭਰ 'ਚੋਂ ਆਏ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਐੱਮ.ਪੀ. ਜਗਮੀਤ ਸਿੰਘ ਬਰਾੜ, ਮਹਿੰਦਰ ਰਿਣਵਾਂ, ਹੰਸ ਰਾਜ ਜੋਸਨ, ਸਾਬਕਾ ਵਿਧਾਇਕ ਨੱਥੂ ਰਾਮ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਸਮੇਤ ਦਿੱਗਜ ਆਗੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ੍ਰੀ ਮੁਕਤਸਰ ਸਾਹਿਬ ਤੋਂ ਸ਼ੰਮੀ ਤੇਰ੍ਹੀਆ, ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਅਮੀਤ ਸਿੰਘ ਖੁੱਡੀਆਂ, ਵਰਿੰਦਰ ਬਜਾਜ, ਐਡਵੋਕੇਟ ਜਸਪਾਲ ਸਿੰਘ ਔਲਖ, 'ਆਪ' ਆਗੂ ਸਤਿਗੁਰੂ ਦੇਵ ਰਾਜ ਪੱਪੀ, ਜਸਪਾਲ ਸਿੰਘ ਜੱਸਾ, ਰੂਬੀ ਮੱਕੜ, ਪਾਲੀ ਮੱਕੜ, ਹਰੀਸ਼ ਚਾਨਣਾ, ਜਤਿੰਦਰ ਕੁਮਾਰ ਪਿੰਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਅਸੀਜਾ, ਸੀਨੀਅਰ ਕਾਂਗਰਸੀ ਆਗੂ ਰਿੰਪਲ ਮਿੱਡਾ, ਨਰਸਿੰਗ ਦਾਸ ਚਲਾਣਾ, ਇੰਸਪੈਕਟਰ ਦਰਸ਼ਨ ਸਿੰਘ ਲੰਬੀ ਸਮੇਤ ਹੋਰ ਵੱਖ-ਵੱਖ ਰਾਜਨੀਤਕ ਸਮਾਜਿਕ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ | ਅੰਤਿਮ ਸਸਕਾਰ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਐੱਮ.ਪੀ. ਜਗਮੀਤ ਸਿੰਘ ਬਰਾੜ ਨੇ ਅਰਥੀ ਨੂੰ ਮੋਢਾ ਦਿੱਤਾ | ਖੇੜਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਰੀਬੀ ਸਾਥੀ ਹੈਪੀ ਖੇੜਾ ਦੇ ਪਿਤਾ ਵੇਦ ਪ੍ਰਕਾਸ਼ ਖੇੜਾ ਦਾ ਅਕਾਲ ਚਲਾਣਾ ਕਰ ਜਾਣਾ ਬੇਹੱਦ ਦੁਖਦਾਈ ਹੈ | ਉਹ ਇਸ ਔਖੀ ਘੜੀ ਵਿਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਨ |
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗਿੱਦੜਬਾਹਾ ਤੋਂ ਮਾਂ ਵੈਸ਼ਨੂੰ ਦੇਵੀ ਦੇ ਦਰਸ਼ਨਾਂ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।