10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 31-12-2025
ਸ੍ਰੀ ਮੁਕਤਸਰ ਸਾਹਿਬ, 30 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੀ.ਸੀ. ਦਫ਼ਤਰ ਰੋਡ ਸਥਿਤ ਮੁਹੱਲਾ ਬੁੱਧ ਵਿਹਾਰ ਵਿਖੇ ਸਮੁੱਚੇ ਮੁਹੱਲਾ ਨਿਵਾਸੀਆਂ ਵਲੋਂ ਸਭਨਾਂ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਸਮੂਹ ਮੁਹੱਲਾ ਨਿਵਾਸੀਆਂ ਤੋਂ ਇਲਾਵਾ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਆਲ ਇੰਡੀਆ ਟਾਂਕ ਕਸ਼ੱਤਰੀ ਸਭਾ ਦੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਅਤੇ ਮੁਕਤਸਰ ਵਿਕਾਸ ਮਿਸ਼ਨ ਦੇ ਪੈਟਰਨ ਡਾ. ਸੁਰਿੰਦਰ ਗਿਰਧਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੁਹੱਲਾ ਬੁੱਧ ਵਿਹਾਰ ਵਿਕਾਸ ਕਮੇਟੀ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤਾ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਕਿ ਮੁਹੱਲੇ ਦੇ ਦੋ ਹੋਣਹਾਰ ਛੋਟੇ ਬੱਚੇ ਵਾਰਸ ਬੇਦੀ ਤੇ ਛੋਟੀ ਬੱਚੀ ਹਰਜੀ ਭਟੇਜਾ ਨੇ ਦੌੜ ਮੁਕਾਬਲੇ ਵਿਚ ਸ਼ਾਨਦਾਰ ਪ੍ਰਾਪਤੀ ਕੀਤੀ | ਇਸ ਉਪਰੰਤ ਸਾਬਕਾ ਵਿਧਾਇਕ ਭਾਈ ਕੁੱਕੂ ਅਤੇ ਪ੍ਰਧਾਨ ਢੋਸੀਵਾਲ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਉਕਤ ਬੱਚਿਆਂ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਬਜ਼ੁਰਗ ਔਰਤ ਨਾਲ ਲੁੱਟ-ਖੋਹ ਦੀ ਅਸਫ਼ਲ ਕੋਸ਼ਿਸ਼ ਕਰਨ ਵਾਲੇ 3 ਕਾਬੂ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਵੇਦ ਪ੍ਰਕਾਸ਼ ਖੇੜਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।