24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬਾਜਵਾ ਵਲੋਂ ਬਿੱਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿਰਫ਼ 'ਪਵਿੱਤਰ ਗ੍ਰੰਥ' ਦੱਸਣ ਲਈ 'ਆਪ' ਸਰਕਾਰ ਦੀ ਨਿਖੇਧੀ <br/>

ਅਜੀਤ ਡੈਸਕ 16-07-2025

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਇਜਲਾਸ ਦੀ ਸਮਾਪਤੀ ਮਗਰੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਿੱਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿਰਫ਼ ਪਵਿੱਤਰ ਗ੍ਰੰਥ ਵਜੋਂ ਦਰਸਾਉਣ ਦੀ ਸਖ਼ਤ ਨਿਖੇਧੀ ਕੀਤੀ | ਬਾਜਵਾ ਨੇ ਦਲੀਲ ਦਿੱਤੀ ਕਿ ਸਿੱਖ ਭਾਈਚਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕੇਵਲ ਪਵਿੱਤਰ ਗ੍ਰੰਥ ਵਜੋਂ ਹੀ ਨਹੀਂ ਬਲਕਿ ਸਦੀਵੀ ਜੀਵਤ ਗੁਰੂ ਵਜੋਂ ਵੀ ਸਤਿਕਾਰਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖ ਧਰਮ ਦੇ ਮੂਲ ਵਿਸ਼ਵਾਸ ਦਾ ਸਨਮਾਨ ਕਰਨ ਲਈ ਬਿੱਲ ਨੂੰ ਸਪੱਸ਼ਟ ਤੌਰ 'ਤੇ ਇਸ ਭਿੰਨਤਾ ਨੂੰ ਦਰਸਾਉਣਾ ਚਾਹੀਦਾ ਹੈ | ਪ੍ਰਸਤਾਵਿਤ ਬਿੱਲ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਚੋਰੀ ਨੂੰ ਵਿਸ਼ੇਸ਼ ਤੌਰ 'ਤੇ ਬੇਅਦਬੀ ਦੀ ਕਾਰਵਾਈ ਵਜੋਂ ਸ਼੍ਰੇਣੀਬੱਧ ਕੀਤਾ ਜਾਣਾ ਚਾਹੀਦਾ ਹੈ | ਬੇਅਦਬੀ ਮਾਮਲਿਆਂ ਦੀ ਜਾਂਚ 30 ਦਿਨਾਂ ਦੀ ਸਖ਼ਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਣੀ ਚਾਹੀਦੀ ਹੈ |

ਪਿਛਲੀ ਖ਼ਬਰ ਸਦਨ 'ਚ ਗੂੰਜਿਆ ਪੰਜਾਬ ਦੇ ਬੇਸਹਾਰਾ ਪਸ਼ੂਆਂ ਦਾ ਮੁੱਦਾ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਾ ਕਰਨ ਸੰਬੰਧੀ ਮੁੜ ਆਈ 'ਈਮੇਲ ਧਮਕੀ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।