24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹਰਮੀਤ ਸਿੰਘ ਸੰਧੂ ਜ਼ਿਮਨੀ ਚੋਣ ਲਈ ਤਰਨ ਤਾਰਨ ਤੋਂ ਹੋ ਸਕਦੇ ਹਨ 'ਆਪ' ਦੇ ਉਮੀਦਵਾਰ <br/>

ਅਜੀਤ ਡੈਸਕ 16-07-2025

ਪਰਮਜੀਤ ਜੋਸ਼ੀ
ਤਰਨ ਤਾਰਨ, 15 ਜੁਲਾਈ -ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹ ਚੁੱਕੇ ਹਰਮੀਤ ਸਿੰਘ ਸੰਧੂ ਨੂੰ 'ਆਪ' ਵਲੋਂ ਆਉਣ ਵਾਲੇ ਜ਼ਿਮਨੀ ਚੋਣ 'ਚ ਉਮੀਦਵਾਰ ਬਣਾਇਆ ਜਾ ਸਕਦਾ ਹੈ | ਇਹ ਹਲਕਾ 'ਆਪ' ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਖਾਲੀ ਐਲਾਨਿਆ ਜਾ ਚੁੱਕਾ ਹੈ | ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਰਿੰਦਰ ਸਿੰਘ ਕੈਰੋਂ ਦੀ ਰਹਿਨੁਮਾਈ ਹੇਠ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਸ ਸਮੇਂ ਅਕਾਲੀ ਦਲ ਦੇ ਉਮੀਦਵਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ | 2007 ਦੀਆਂ ਵਿਧਾਨ ਸਭਾ ਚੋਣਾਂ 'ਚ ਹਰਮੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਬਣਾਇਆ ਤੇ ਉਹ ਕਾਂਗਰਸ ਦੇ ਮਨਜੀਤ ਸਿੰਘ ਘਸੀਟਪੁਰਾ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ | ਜਦੋਂਕਿ 2012 ਦੀਆਂ ਚੋਣਾਂ ਵਿਚ ਵੀ ਹਰਮੀਤ ਸਿੰਘ ਸੰਧੂ ਨੇ ਕਾਂਗਰਸੀ ਉਮੀਦਵਾਰ ਡਾ. ਧਰਮਬੀਰ ਅਗਨੀਹੋਤਰੀ ਨੂੰ ਹਰਾ ਕੇ ਜਿੱਤ ਦੀ ਹੈਟਿ੍ਕ ਬਣਾ ਲਈ | ਹਾਲਾਂਕਿ ਸਾਲ 2017 'ਚ ਕਾਂਗਰਸ ਅਤੇ 2022 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਲੋਂ ਚੋਣ ਹਾਰ ਗਏ | ਵਰਣਨਯੋਗ ਹੈ ਕਿ ਹਰਮੀਤ ਸਿੰਘ ਸੰਧੂ ਅਕਾਲੀ ਦਲ ਦੀ ਸਰਕਾਰ ਵਿਚ 2 ਵਾਰੀ ਮੁੱਖ ਪਾਰਲੀਮੈਂਟ ਸਕੱਤਰ ਰਹੇ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਹੁੰਦੇ ਹੋਏ 19 ਨਵੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ | 27 ਜੂਨ ਨੂੰ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਤੇ ਇਸ ਸੀਟ ਨੂੰ ਖਾਲੀ ਵੀ ਐਲਾਨ ਦਿੱਤਾ ਗਿਆ ਸੀ |

ਪਿਛਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1593.86 ਫੁੱਟ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ ਗਰੋਹ ਦੇ ਪੰਜ ਕਾਰਕੁੰਨ ਗਿ੍ਫ਼ਤਾਰ-ਦੋ ਪਿਸਤੌਲ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।