24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਕੈਦੀਆਂ ਨੂੰ ਮਿਲਿਆ ਇਨਸਾਫ਼ ਦਾ ਸਹਾਰਾ <br/>

ਅਜੀਤ ਡੈਸਕ 16-07-2025
ਚੰਡੀਗੜ੍ਹ, 15 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀਆਂ ਜੇਲ੍ਹਾਂ 'ਚ ਬੰਦ ਬਹੁਤ ਸਾਰੇ ਦੋਸ਼ੀ ਤੇ ਵਿਚਾਰ ਅਧੀਨ ਕੈਦੀ, ਜੋ ਹਾਲਾਤਾਂ ਨਾਲ ਜਕੜੇ ਹੋਏ ਸਨ, ਜੋ ਸਾਲਾਂ ਤੋਂ ਬਿਨਾਂ ਵਕੀਲ ਦੇ ਆਪਣੇ ਕੇਸਾਂ ਦੀ ਉਡੀਕ ਕਰ ਰਹੇ ਸਨ, ਹੁਣ ਇਨਸਾਫ਼ ਦੀ ਰੌਸ਼ਨੀ ਦੇਖ ਰਹੇ ਹਨ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ 406 ਕੈਦੀਆਂ ਵਲੋਂ ਅਪਰਾਧਿਕ ਅਪੀਲਾਂ ਦਾਇਰ ਕੀਤੀਆਂ ਹਨ ਜੋ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ | ਇਹ ਪਹਿਲ ਸੁਪਰੀਮ ਕੋਰਟ ਦੇ ਜੱਜ ਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸੂਰਿਆ ਕਾਂਤ ਦੀ ਨਿਗਰਾਨੀ ਹੇਠ ਸ਼ੁਰੂ ਕੀਤੀ ਗਈ, ਦੇਸ਼ ਵਿਆਪੀ 'ਮਿਸ਼ਨ ਮੋਡ' ਮੁਹਿੰਮ ਦਾ ਹਿੱਸਾ ਹੈ | ਇਹ ਸਿਰਫ਼ ਇਕ ਵਿਚਾਰ ਨਹੀਂ ਬਲਕਿ ਹੁਣ ਜ਼ਮੀਨੀ ਹਕੀਕਤ ਬਣ ਗਈ ਹੈ | ਪੰਜਾਬ 'ਚ ਇਹ ਮੁਹਿੰਮ 'ਮਿਸ਼ਨ ਮੋਡ ਪੰਜਾਬ' ਦੇ ਰੂਪ 'ਚ ਸ਼ੁਰੂ ਕੀਤੀ ਗਈ ਹੈ, ਜਿਸਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਕੈਦੀ ਕਾਨੂੰਨੀ ਪ੍ਰਤੀਨਿਧਤਾ ਤੋਂ ਵਾਝਾਂ ਨਾ ਰਹੇ | ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਰਪ੍ਰਸਤ-ਇਨ-ਚੀਫ਼ ਜਸਟਿਸ ਸ਼ੀਲ ਨਾਗੂ ਤੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਹਿਲਾਂ ਪੰਜਾਬ ਦੀਆਂ ਜੇਲ੍ਹਾਂ 'ਚ 460 ਅਜਿਹੇ ਸਜ਼ਾਯਾਫ਼ਤਾ ਕੈਦੀਆਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲਣੀ ਚਾਹੀਦੀ ਹੈ | ਇਨ੍ਹਾਂ 'ਚੋਂ 406 ਮਾਮਲਿਆਂ 'ਚ ਅਪੀਲਾਂ ਪਹਿਲਾਂ ਹੀ ਦਾਇਰ ਕੀਤੀਆਂ ਜਾ ਚੁੱਕੀਆਂ ਹਨ, ਜਦੋਂਕਿ ਬਾਕੀ ਪ੍ਰਕਿਰਿਆ ਅਧੀਨ ਹਨ | ਜਸਟਿਸ ਸਿੱਬਲ ਨੇ ਕਿਹਾ ਕਿ ਇਹ ਇਕ ਵਾਰ ਦੀ ਪ੍ਰਕਿਰਿਆ ਨਹੀਂ ਹੈ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਕਮੇਟੀਆਂ ਦੇ ਸਹਿਯੋਗ ਨਾਲ ਹਾਈ ਕੋਰਟ 'ਚ ਅਪੀਲ ਦਾਇਰ ਕਰਨ ਲਈ ਲੋੜੀਂਦੇ ਦਸਤਾਵੇਜ਼ (ਕਾਗਜ਼ ਕਿਤਾਬਾਂ) ਤਿਆਰ ਕਰਕੇ ਹਾਈ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਨੂੰ ਸੌਂਪ ਦਿੱਤੇ ਹਨ |

ਪਿਛਲੀ ਖ਼ਬਰ ਧਾਮੀ ਤੇ ਮੰਨਣ ਵਲੋਂ ਫ਼ੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਅਗਲੀ ਖ਼ਬਰ ਗੈਂਗਸਟਰ ਨਾਲ ਤਸਵੀਰ ਵਾਇਰਲ ਤੋਂ ਬਾਅਦ ਬੱਲੂਆਣਾ ਦਾ ਵਿਧਾਇਕ ਆਇਆ ਚਰਚਾ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।