24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬੰਬ ਧਮਾਕੇ ਦੀ ਮਿਲੀ ਧਮਕੀ ਤੋਂ ਬਾਅਦ ਜਲਿ੍ਹਆਂਵਾਲਾ ਬਾਗ ਦੀ ਵਧਾਈ ਸੁਰੱਖਿਆ <br/>

ਅਜੀਤ ਡੈਸਕ 16-07-2025

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)-ਲੰਘੇ ਦਿਨ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੇ ਆਸ-ਪਾਸ ਦੇ ਖੇਤਰ ਵਿਚ ਆਰ. ਡੀ. ਐੱਕਸ. ਰਾਹੀਂ ਮਿਲੀ ਬੰਬ ਧਮਾਕੇ ਦੀ ਧਮਕੀਨੁਮਾ ਸੂਚਨਾ ਤੋਂ ਬਾਅਦ ਬੀਤੀ ਦੇਰ ਰਾਤ ਤੋਂ ਹੀ ਜਲਿ੍ਹਆਂਵਾਲਾ ਬਾਗ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ | ਜਲਿ੍ਹਆਂਵਾਲਾ ਬਾਗ ਦੀ ਸੁਰੱਖਿਆ ਲਈ ਤਾਇਨਾਤ ਏ. ਐੱਸ. ਆਈ. ਰਣਜੀਤ ਸਿੰਘ ਤੇ ਐੱਸ. ਆਈ. ਐੱਸ. ਦੇ ਸਕਿਓਰਿਟੀ ਅਫ਼ਸਰ ਮਹਿਕਦੀਪ ਕੁਮਾਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵਲੋਂ ਮਿਲੀਆਂ ਹਿਦਾਇਤਾਂ ਦੇ ਮੱਦੇਨਜ਼ਰ ਸਮਾਰਕ 'ਚ ਆਉਣ ਵਾਲੇ ਸੈਲਾਨੀਆਂ ਤੇ ਸਥਾਨਕ ਨਾਗਰਿਕਾਂ ਦੇ ਸਾਮਾਨ ਦੇ ਨਾਲ-ਨਾਲ ਉਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਹੀ ਉਨ੍ਹਾਂ ਸਮੇਤ ਪੁਲਿਸ ਅਧਿਕਾਰੀ ਬਲਦੇਵ ਸਿੰਘ ਤੇ ਐੱਸ. ਆਈ. ਐੱਸ. ਦੀ ਹਰਜੀਤ ਕੌਰ ਵਲੋਂ ਯਾਤਰੂਆਂ ਨੂੰ ਜਲਿ੍ਹਆਂਵਾਲਾ ਬਾਗ ਦੇ ਅੰਦਰ ਜਾਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ | ਰਣਜੀਤ ਸਿੰਘ ਨੇ ਇਸ ਬਾਰੇ 'ਚ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਰਕ ਦੇ ਅੰਦਰ ਵੀ ਚੌਕਸੀ ਵਧਾ ਦਿੱਤੀ ਗਈ ਹੈ ਤੇ ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਏ. ਐੱਲ. ਪੀ. ਐੱਨ. ਵਲੋਂ ਜਾਨਵਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਰਿਪੋਰਟ ਤਿਆਰ ਅਗਲੀ ਖ਼ਬਰ ਧਾਮੀ ਤੇ ਮੰਨਣ ਵਲੋਂ ਫ਼ੌਜਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।