'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨੂੰ ਰਾਜਪਾਲ ਨੇ ਦਿੱਤੀ ਹਰੀ ਝੰਡੀ <br/>
ਅਜੀਤ ਡੈਸਕ
16-07-2025
ਇਸ ਢੰਗ ਨਾਲ ਹਾਸਲ ਕੀਤਾ ਜਾ ਸਕਦੈ ਸਿਹਤ ਕਾਰਡ-
ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ | ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ | ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਮੁਹੱਈਆ ਹੋਵੇਗਾ ਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ |