ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ | ਚੰਡੀਗੜ੍ਹ ਪੁਲਿਸ ਨੇ ਸੰਦੋਆ ਨੂੰ ਸਾਥੀਆਂ ਸਮੇਤ ਹਿਰਾਸਤ 'ਚ ਲੈ ਲਿਆ ਹੈ | ਸੰਦੋਆ ਨੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ 'ਤੇ ਮਾਈਨਿੰਗ ਕਰਵਾਉਣ ਦੇ ਦੋਸ਼ ਲਗਾਏ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਰੂਪਨਗਰ 'ਚ ਹੋਰ ਵੀ ਨਾਜਾਇਜ਼ ਕੰਮ ਚੱਲ ਰਹੇ ਹਨ, ਜਿਸ ਬਾਰੇ ਉਹ ਕਈ ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਉਸਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਦੇ ਵਿਰੁੱਧ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ | ਇਸੇ ਦੌਰਾਨ ਪੁਲਿਸ ਨੇ ਸੰਦੋਆ ਅਤੇ ਉਸ ਦੇ ਸਾਥੀਆਂ ਨੂੰ ਹਿਰਾਸਤ 'ਚ ਲੈ ਲਿਆ, ਜਿਨ੍ਹਾਂ ਨੂੰ ਬਾਅਦ 'ਚ ਰਿਹਾਅ ਕਰ ਦਿੱਤਾ ਗਿਆ |