24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਾਬਾਲਗ ਲੜਕੀ 6 ਦਿਨਾਂ ਤੋਂ ਨਹੀਂ ਪਰਤੀ ਘਰ

ਲਾਪਤਾ ਲੜਕੀ ਨੈਨਸੀ<br/> 16-07-2025

ਪਠਾਨਕੋਟ, 15 ਜੁਲਾਈ (ਸੰਧੂ)-ਪਠਾਨਕੋਟ ਸ਼ਹਿਰ ਦੇ ਚਾਰ ਮਰਲਾ ਕੁਆਰਟਰ ਦੀ ਰਹਿਣ ਵਾਲੀ 14 ਸਾਲਾ ਲੜਕੀ ਦੇ ਪਿਛਲੇ ਛੇ ਦਿਨਾਂ ਤੋਂ ਸ਼ੱਕੀ ਹਾਲਾਤਾਂ ਵਿਚ ਘਰੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ¢ ਲਾਪਤਾ ਹੋਈ ਨਾਬਾਲਗ ਲੜਕੀ ਨੈਨਸੀ ਦੇ ਪਿਤਾ ਬਲਵੀਰ ਨੇ ਦੱਸਿਆ ਕਿ ਪਿਛਲੇ ਵੀਰਵਾਰ ਨੂੰ ਉਸਦੀ ਧੀ ਗਾਂਧੀ ਚੌਕ ਸਥਿਤ ਸ਼ਹੀਦ ਮੱਖਣ ਸਿੰਘ ਸੀਨੀਅਰ ਸੈਕੰਡਰੀ ਸਕੂਲ ਗਈ ਸੀ ¢ ਉਸ ਤੋਂ ਬਾਅਦ ਉਹ ਘਰ ਨਹੀਂ ਪਰਤੀ ¢ ਉਸ ਨੇ ਦੱਸਿਆ ਕਿ ਉਸੇ ਦਿਨ ਤੋਂ ਲਮਿਨੀ ਦੀ ਕੁੜੀ ਪਿ੍ਆ ਵੀ ਘਰੋਂ ਲਾਪਤਾ ਹੈ, ਜਿਸ ਦਾ ਪਰਿਵਾਰ ਮੂਲ ਰੂਪ ਵਿਚ ਬਿਹਾਰ ਦਾ ਰਹਿਣ ਵਾਲਾ ਹੈ ¢ ਉਸ ਨੇ ਕਿਹਾ ਕਿ ਉਸ ਨੂੰ ਪੂਰਾ ਸ਼ੱਕ ਹੈ ਕਿ ਉਕਤ ਪਿ੍ਆ ਉਸਦੀ ਧੀ ਨੂੰ ਭਰਮਾ ਕੇ ਆਪਣੇ ਨਾਲ ਲੈ ਗਈ ਹੈ ¢ ਇਸ ਸਬੰਧੀ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ, ਪਰ ਹੁਣ ਤੱਕ ਉਸ ਦੀ ਧੀ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ¢ ਉਸ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸਦੀ ਧੀ ਨੂੰ ਲੱਭ ਕੇ ਘਰ ਲਿਆਂਦਾ ਜਾਵੇ¢

ਪਿਛਲੀ ਖ਼ਬਰ ਪਾਕਿ ਦੇ ਵਿਦੇਸ਼ ਮੰਤਰੀ ਡਾਰ ਐੱਸ. ਸੀ. ਓ. ਬੈਠਕ 'ਚ ਸ਼ਾਮਿਲ ਹੋਣ ਲਈ ਜਾਣਗੇ ਚੀਨ ਅਗਲੀ ਖ਼ਬਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਸੰਬੰਧੀ ਸਰਕਾਰ ਵਲੋਂ ਲਿਆਂਦੇ ਬਿੱਲ ਦਾ ਜਥੇਦਾਰ 96 ਕਰੋੜੀ ਵਲੋਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।