24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਾਕਿ 'ਚ ਕਬਾਇਲੀ ਆਗੂ ਮਲਿਕ ਡਾਵਰ ਦੀ ਹੱਤਿਆ

ਅਜੀਤ ਡੈਸਕ 16-07-2025

ਅੰਮਿ੍ਤਸਰ, 15 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਅਸ਼ਾਂਤ ਖ਼ੈਬਰ ਪਖਤੂਨਖਵਾ ਸੂਬੇ 'ਚ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਇਕ ਬਜ਼ੁਰਗ ਕਬਾਇਲੀ ਆਗੂ ਤੇ ਉਸ ਦੇ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਦੀ ਪਛਾਣ ਮਲਿਕ ਮੁਹੰਮਦ ਰਹਿਮਾਨ ਡਾਵਰ ਵਜੋਂ ਹੋਈ ਹੈ | ਉਸ 'ਤੇ ਪਹਿਲਾਂ ਵੀ ਦੋ ਵਾਰ ਹਮਲੇ ਹੋਏ, ਜਿਨ੍ਹਾਂ 'ਚ ਉਹ ਵਾਲ-ਵਾਲ ਬਚਿਆ ਸੀ | ਹਾਲਾਂਕਿ, ਹਮਲਿਆਂ 'ਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਾਜ਼ਾ ਹਮਲਾ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਤਾਪੀ ਖੇਤਰ 'ਚ ਮੀਰਾਂਸ਼ਾਹ-ਬੰਨੂ ਸੜਕ 'ਤੇ ਹੋਇਆ | ਪੁਲਿਸ ਅਨੁਸਾਰ ਹਥਿਆਰਬੰਦ ਹਮਲਾਵਰਾਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮਲਿਕ ਰਹਿਮਾਨ ਅਤੇ ਉਸ ਦੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਤੋਂ ਬਾਅਦ ਹਮਲਾਵਰ ਭੱਜ ਗਏ | ਜ਼ਿਲ੍ਹਾ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਦੋਹਰੇ ਕਤਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪਾਕਿ ਦੀ ਰਾਜਨੀਤੀ 'ਚ ਦੋ 'ਬਿ੍ਟਿਸ਼ ਰਾਜ ਕੁਮਾਰਾਂ' ਦਾ ਦਾਖਲਾ <br/> ਅਗਲੀ ਖ਼ਬਰ ਐਲ.ਆਈ.ਸੀ. ਵਲੋਂ ਏ.ਯੂ. ਸਮਾਲ ਬੈਂਕ ਨਾਲ ਸਮਝੌਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।