22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

7 ਸਾਲ ਤੋਂ ਉਪਰ ਦੇ ਬੱਚਿਆਂ ਲਈ ਆਧਾਰ ਬਾਇਓਮੈਟਿ੍ਕਸ ਨੂੰ ਅੱਪਡੇਟ ਕਰਨਾ ਜ਼ਰੂਰੀ <br/>

ਅਜੀਤ ਡੈਸਕ 16-07-2025
ਨਵੀਂ ਦਿੱਲੀ, 15 ਜੁਲਾਈ (ਪੀ. ਟੀ. ਆਈ.)-ਜਿਨ੍ਹਾਂ ਬੱਚਿਆਂ ਨੇ ਪੰਜ ਸਾਲ ਤੋਂ ਘੱਟ ਉਮਰ ਦੇ ਆਧਾਰ ਪ੍ਰਾਪਤ ਕੀਤੇ ਸਨ, ਉਨ੍ਹਾਂ ਨੂੰ ਸੱਤ ਸਾਲ ਦੀ ਉਮਰ ਤੋਂ ਬਾਅਦ ਆਪਣੇ ਬਾਇਓਮੈਟਿ੍ਕਸ ਨੂੰ ਲਾਜ਼ਮੀ ਤੌਰ 'ਤੇ ਅੱਪਡੇਟ ਕਰਨ ਦੀ ਲੋੜ ਹੈ, ਨਹੀਂ ਤਾਂ ਉਨ੍ਹਾਂ ਨੂੰ ਆਪਣੀ ਵਿਲੱਖਣ ਆਈ.ਡੀ. ਨੂੰ 'ਡੀਐਕਟੀਵੇਟ' ਕਰਨ ਦੇ ਜੋਖਮ ਦਾ ਸਾਹਮਣਾ ਕਰਨਾ ਪਵੇਗਾ | ਇਸ ਸੰਬੰਧੀ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਨੇ ਐਮ.ਬੀ.ਯੂ. (ਲਾਜ਼ਮੀ ਬਾਇਓਮੈਟਿ੍ਕ ਅੱਪਡੇਟ) ਅਭਿਆਸ ਨੂੰ ਪੂਰਾ ਕਰਨ ਲਈ ਬੱਚਿਆਂ ਦੇ ਆਧਾਰ 'ਚ ਰਜਿਸਟਰਡ ਮੋਬਾਈਲ ਨੰਬਰਾਂ 'ਤੇ ਐਸ.ਐਮ.ਐਸ. ਸੁਨੇਹੇ ਭੇਜਣੇ ਸ਼ੁਰੂ ਕਰ ਦਿੱਤੇ ਹਨ | ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਬੱਚਿਆਂ ਦੇ ਬਾਇਓਮੈਟਿ੍ਕ ਡੇਟਾ ਦੀ ਸ਼ੁੱਧਤਾ ਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਐਮ.ਬੀ.ਯੂ. ਨੂੰ ਸਮੇਂ ਸਿਰ ਪੂਰਾ ਕਰਨਾ ਇਕ ਜ਼ਰੂਰੀ ਲੋੜ ਹੈ | ਜੇਕਰ ਐਮ.ਬੀ.ਯੂ. ਸੱਤ ਸਾਲ ਦੀ ਉਮਰ ਤੋਂ ਬਾਅਦ ਵੀ ਪੂਰਾ ਨਹੀਂ ਹੁੰਦਾ ਹੈ ਤਾਂ ਮੌਜੂਦਾ ਨਿਯਮਾਂ ਅਨੁਸਾਰ ਆਧਾਰ ਨੰਬਰ ਨੂੰ 'ਡੀਐਕਟੀਵੇਟ' ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਅੱਤਵਾਦੀਆਂ ਲਈ ਗੇਟਵੇਅ ਸਾਬਤ ਹੋ ਰਹੀ ਨਿਪਾਲ ਸਰਹੱਦ <br/> ਅਗਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਵਿਚ ਚਿੱਟਾ ਤੇ ਮੈਡੀਕਲ ਨਸ਼ਾ ਬੰਦ ਕਰਵਾਉਣ ਲਈ ਐੱਸ.ਐੱਸ.ਪੀ. ਨੂੰ ਮਿਲਿਆ ਰਾਵਾਧਸ ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।