18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅਪਾਹਜਾਂ ਦਾ ਮਜ਼ਾਕ ਉਡਾਉਣ ਦੇ ਮਾਮਲੇ 'ਚ ਕਾਮੇਡੀਅਨ ਸਮੈ ਰੈਨਾ ਸਮੇਤ 5 ਲੋਕ ਸੁਪਰੀਮ ਕੋਰਟ 'ਚ ਹੋਏ ਪੇਸ਼ <br/>

ਅਜੀਤ ਡੈਸਕ 16-07-2025
ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਦਿਵਿਆਂਗਾਂ ਅਤੇ ਗੰਭੀਰ ਸਰੀਰਕ ਸਮੱਸਿਆਵਾਂ ਤੋਂ ਪੀੜਤ ਲੋਕਾਂ ਦਾ ਮਜ਼ਾਕ ਉਡਾਉਣ ਵਾਲੀ ਵੀਡੀਓ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਸਮੇਤ 5 ਲੋਕਾਂ ਨੂੰ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ¢ ਅਦਾਲਤ ਦੇ ਹੁਕਮਾਂ ਅਨੁਸਾਰ ਸਮੈ ਰੈਨਾ, ਵਿਪੁਨ ਗੋਇਲ, ਬਲਰਾਜ ਘਈ, ਸੋਨਾਲੀ ਠੱਕਰ ਅਤੇ ਨਿਸ਼ਾਂਤ ਤੰਵਰ ਨਿੱਜੀ ਤੌਰ 'ਤੇ ਪੇਸ਼ ਹੋਏ ¢ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਜਵਾਬ ਦੇਣ ਦਾ ਮੌਕਾ ਦਿੰਦੇ ਹੋਏ ਸੁਣਵਾਈ 3 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ¢ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਸੋਨਾਲੀ ਠੱਕਰ ਨੂੰ ਅਗਲੀ ਸੁਣਵਾਈ 'ਤੇ ਆਨਲਾਈਨ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ ¢ ਬਾਕੀ ਸਾਰਿਆਂ ਨੂੰ ਨਿੱਜੀ ਤੌਰ 'ਤੇ ਅਦਾਲਤ ਵਿਚ ਆਉਣਾ ਪਵੇਗਾ ¢ ਸੁਣਵਾਈ ਦੌਰਾਨ ਪੰਜਾਂ ਵਲੋਂ ਕਿਹਾ ਗਿਆ ਕਿ ਉਨ੍ਹਾਂ ਵਿਰੁੱਧ ਕੋਈ ਸਿੱਧੀ ਪਟੀਸ਼ਨ ਦਾਇਰ ਨਹੀਂ ਕੀਤੀ ਗਈ ਹੈ ¢ ਇਸ 'ਤੇ ਜੱਜਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਰਿਆਂ ਨੂੰ ਸੰਮਨ ਜਾਰੀ ਕੀਤੇ ਹਨ ਅਤੇ ਸਾਰਿਆਂ ਨੂੰ ਪੇਸ਼ ਹੋਣਾ ਪਵੇਗਾ ¢ ਇਸ ਵਿਚ ਦਲੀਲ ਦੇਣ ਦੀ ਕੋਈ ਗੁੰਜਾਇਸ਼ ਨਹੀਂ ਹੈ ¢ ਦੱਸਣਯੋਗ ਹੈ ਕਿ 5 ਮਈ ਨੂੰ ਹੋਈ ਪਿਛਲੀ ਸੁਣਵਾਈ 'ਚ ਸਪਾਈਨਲ ਮਸਕਿਯੂਲਰ ਐਟ੍ਰੋਫੀ ਨਾਂਅ ਦੀ ਸਮੱਸਿਆ ਤੋਂ ਪੀੜਤ ਮਰੀਜ਼ਾਂ ਦੀ ਮਦਦ ਕਰਨ ਵਾਲੀ ਸੰਸਥਾ 'ਕਿਊਰ ਐਸ.ਐਮ.ਏ.' ਨੇ ਸਮੈ ਰੈਨਾ ਅਤੇ ਵਿਪੁਨ ਗੋਇਲ ਦੇ ਕੁਝ ਵੀਡੀਓਜ਼ ਬਾਰੇ ਸ਼ਿਕਾਇਤ ਕੀਤੀ ਸੀ ¢ ਸੰਗਠਨ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਸੀ ਕਿ ਇਨ੍ਹਾਂ ਲੋਕਾਂ ਨੇ ਗੰਭੀਰ ਸਰੀਰਕ ਸਮੱਸਿਆਵਾਂ ਤੋਂ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ ਹੈ¢

ਪਿਛਲੀ ਖ਼ਬਰ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ 31 ਜੁਲਾਈ ਤੱਕ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੂੰ ਜ਼ਿਲ੍ਹਾ ਪੱਧਰ 'ਤੇ ਕੀਤਾ ਜਾਵੇਗਾ ਮਜ਼ਬੂਤ-ਸ਼ੁਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।