114 ਸਾਲਾ ਮੈਰਾਥਨ ਅਥਲੀਟ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 15 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫÏਜਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੀ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨÏਜਵਾਨਾਂ ਨੂੰ ਤੰਦਰੁਸਤੀ ਦੇ ਵਿਸ਼ੇ ਬਾਰੇ ਪ੍ਰੇਰਿਤ ਕਰਨ ਦੇ ਤਰੀਕੇ ਕਰਕੇ ਅਸਾਧਾਰਨ ਸਨ | ਫੌਜਾ ਸਿੰਘ ਦੀ ਸੋਮਵਾਰ ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚਲੇ ਆਪਣੇ ਜੱਦੀ ਪਿੰਡ ਬਿਆਸ 'ਚ ਸੈਰ ਕਰਨ ਲਈ ਨਿਕਲਦੇ ਸਮੇਂ ਇਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਰਕੇ ਮÏਤ ਹੋ ਗਈ ਸੀ | ਮੋਦੀ ਨੇ ਐਕਸ 'ਤੇ ਇਕ ਸੁਨੇਹੇ 'ਚ ਕਿਹਾ ਕਿ ਫÏਜਾ ਸਿੰਘ ਦਿ੍ੜ ਇਰਾਦੇ ਵਾਲੇ ਅਥਲੀਟ ਸਨ | ਪ੍ਰਧਾਨ ਮੰਤਰੀ ਨੇ ਕਿਹਾ ਕਿ 'ਫÏਜਾ ਸਿੰਘ ਜੀ ਆਪਣੀ ਵਿਲੱਖਣ ਸ਼ਖ਼ਸੀਅਤ ਅਤੇ ਤੰਦਰੁਸਤੀ ਜਿਹੇ ਮਹੱਤਵਪੂਰਨ ਵਿਸ਼ੇ 'ਤੇ ਭਾਰਤ ਦੇ ਨÏਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਤਰੀਕੇ ਕਰਕੇ ਅਸਾਧਾਰਨ ਸਨ | ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ | ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸੰਸਕਾਂ ਨਾਲ ਹਨ |'
ਮੈਰਾਥਨ ਦੌੜਾਕ ਫ਼ੌਜਾ ਸਿੰਘ ਅਸਧਾਰਨ ਸਨ-ਮੋਦੀ
ਅਜੀਤ ਡੈਸਕ
16-07-2025