ਬੀਜਿੰਗ, 15 ਜੁਲਾਈ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਦੇ ਮੈਂਬਰ ਦੇਸ਼ਾਂ ਦੇ ਉਨ੍ਹਾਂ ਦੇ ਹਮਰੁਤਬਾ ਵਲੋਂ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ ਗਈ। ਇਕ ਸੋਸ਼ਲ ਮੀਡੀਆ ਪੋਸਟ 'ਚ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਭਾਰਤ-ਚੀਨ ਦੁਵੱਲੇ ਸੰਬੰਧਾਂ 'ਚ ਹਾਲ ਹੀ 'ਚ ਹੋਏ ਵਿਕਾਸ ਬਾਰੇ ਜਾਣੂ ਕਰਵਾਇਆ। ਵਿਦੇਸ਼ ਮੰਤਰੀ ਐਸ.ਸੀ.ਓ. ਸੰਮੇਲਨ 'ਚ ਸ਼ਾਮਿਲ ਹੋਣ ਲਈ ਸੋਮਵਾਰ ਨੂੰ ਦੋ ਦਿਨਾਂ ਦੌਰੇ 'ਤੇ ਚੀਨ ਪਹੁੰਚੇ ਸਨ। ਜੂਨ 2020 'ਚ ਗਲਵਾਨ ਘਾਟੀ ਦੀ ਝੜਪ ਤੋਂ ਬਾਅਦ ਦੁਵੱਲੇ ਸੰਬੰਧਾਂ 'ਚ ਭਾਰੀ ਗਿਰਾਵਟ ਆਉਣ ਤੋਂ ਬਾਅਦ ਇਹ ਜੈਸ਼ੰਕਰ ਦੀ ਚੀਨ ਦੀ ਪਹਿਲੀ ਯਾਤਰਾ ਹੈ। ਜੈਸ਼ੰਕਰ ਨੇ ਐਕਸ 'ਤੇ ਪਾਈ ਪੋਸਟ 'ਚ ਕਿਹਾ ਕਿ ਅੱਜ ਸਵੇਰੇ ਬੀਜਿੰਗ 'ਚ ਆਪਣੇ ਸਾਥੀ ਐਸ.ਸੀ.ਓ. ਵਿਦੇਸ਼ ਮੰਤਰੀਆਂ ਨਾਲ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਸ਼ੀ ਜਿਨਪਿੰਗ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
16-07-2025