ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ)-ਹਾਈ ਕੋਰਟ ਨੇ ਜਲੰਧਰ ਕੇਂਦਰੀ ਤੋਂ 'ਆਪ' ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਅਗਲੇ ਹੁਕਮਾਂ ਤੱਕ ਅੰਤਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦੇ ਦਿੱਤੀ ਹੈ | ਅਦਾਲਤ ਨੇ ਰਾਜਨ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 24 ਸਤੰਬਰ ਤੱਕ ਮੁਲਤਵੀ ਕਰ ਦਿੱਤੀ | ਹਾਈ ਕੋਰਟ 'ਚ ਦਾਇਰ ਆਪਣੀ ਪਟੀਸ਼ਨ 'ਚ ਰਾਜਨ ਅਰੋੜਾ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਜਾਣਬੁੱਝ ਕੇ ਅਤੇ ਬਦਨੀਤੀ ਨਾਲ ਇਸ ਪੂਰੇ ਮਾਮਲੇ 'ਚ ਫ਼ਸਾਇਆ ਜਾ ਰਿਹਾ ਹੈ | ਰਾਜਨ ਅਰੋੜਾ ਨੇ ਪਟੀਸ਼ਨ 'ਚ ਇਹ ਵੀ ਦਲੀਲ ਦਿੱਤੀ ਸੀ ਕਿ ਇਸ ਮਾਮਲੇ 'ਚ ਉਸ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ ਅਤੇ ਉਸ ਨੂੰ ਸਿਰਫ਼ ਉਸ ਦੇ ਪਰਿਵਾਰਕ ਸੰਬੰਧਾਂ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਸ ਲਈ ਉਸ ਨੂੰ ਅਗਾੳਾੂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਜਾਂਚ ਵਿਚ ਸੁਤੰਤਰ ਤੌਰ 'ਤੇ ਸਹਿਯੋਗ ਕਰ ਸਕੇ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ |