14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਹੋਵੇ ਜਾਂਚ-ਹਾਈ ਕੋਰਟ <br/>

ਅਜੀਤ ਡੈਸਕ 17-07-2025
ਚੰਡੀਗੜ੍ਹ, 16 ਜੁਲਾਈ (ਸੰਦੀਪ ਕੁਮਾਰ ਮਾਹਨਾ)- ਸੀ.ਆਈ.ਏ. ਖਰੜ ਵਿਖੇ ਲਾਰੈਂਸ ਬਿਸ਼ਨੋਈ ਦੇ ਲਏ ਗਏ ਇੰਟਰਵਿਊ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਵੀਜ਼ਨ ਬੈਂਚ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਦੇ ਸਾਹਮਣੇ ਹੋਈ | ਸੁਣਵਾਈ ਦੌਰਾਨ ਅਦਾਲਤ ਨੇ ਐਸ.ਆਈ.ਟੀ. ਮੁਖੀ ਪ੍ਰਬੋਧ ਕੁਮਾਰ ਨੂੰ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ | ਅਦਾਲਤ ਨੇ ਕਿਹਾ ਕਿ ਖ਼ਾਸ ਕਰਕੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣੀ ਚਾਹੀਦੀ ਹੈ | ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਉਹ ਐਸ.ਆਈ.ਟੀ. ਰਿਪੋਰਟ ਤੋਂ ਸੰਤੁਸ਼ਟ ਨਹੀਂ ਹਨ ਤਾਂ ਇਹ ਮਾਮਲਾ ਕਿਸੇ ਕੇਂਦਰੀ ਏਜੰਸੀ ਨੂੰ ਸੌਂਪ ਦਿੱਤਾ ਜਾਵੇਗਾ | ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਅਗਲੀ ਸੁਣਵਾਈ ਤੱਕ ਜਨਵਰੀ 2024 ਤੋਂ 15 ਜੁਲਾਈ, 2025 ਦਰਮਿਆਨ ਪੰਜਾਬ 'ਚ ਜਬਰਨ ਵਸੂਲੀ, ਜਾਨੋਂ ਮਾਰਨ ਦੀਆਂ ਧਮਕੀਆਂ ਆਦਿ ਨਾਲ ਸਬੰਧਿਤ ਦਰਜ ਐਫ.ਆਈ.ਆਰਜ਼ ਦੀ ਗਿਣਤੀ ਬਾਰੇ ਹਲਫ਼ਨਾਮਾ ਦਾਇਰ ਕਰਨ | ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਐਸ.ਆਈ.ਟੀ. ਮੁਖੀ ਪ੍ਰਬੋਧ ਕੁਮਾਰ ਨੂੰ ਇਕ ਮਹੀਨੇ ਦੇ ਅੰਦਰ ਅੰਤਿਮ ਰਿਪੋਰਟ ਦਾਇਰ ਕਰਨੀ ਚਾਹੀਦੀ ਹੈ ਤੇ ਜਾਂਚ 'ਚ ਜੂਨੀਅਰ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਹੀਂ ਬਣਾਇਆ ਜਾਣਾ ਚਾਹੀਦਾ, ਕਿਉਂਕਿ ਅਜਿਹਾ ਇੰਟਰਵਿਊ ਸੀਨੀਅਰ ਅਧਿਕਾਰੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਸੀ | ਅਦਾਲਤ ਨੇ ਹੁਕਮ ਦਿੱਤਾ ਕਿ ਆਈ.ਪੀ.ਐਸ. ਅਧਿਕਾਰੀ ਧਰੁਵ ਦਹੀਆ, ਏ.ਆਈ.ਜੀ. ਕਾਊਾਟਰ ਇੰਟੈਲੀਜੈਂਸ ਨੂੰ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸ.ਆਈ.ਟੀ. ਦਾ ਮੈਂਬਰ ਬਣਾਇਆ ਜਾਵੇ | ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 18 ਅਗਸਤ, 2025 ਨਿਰਧਾਰਤ ਕੀਤੀ |

ਪਿਛਲੀ ਖ਼ਬਰ ਅਦਾਲਤ ਵਲੋਂ ਚੈੱਕ ਬਾਊੂਾਸ ਮਾਮਲੇ 'ਚ ਵਿਅਕਤੀ ਬਰੀ ਅਗਲੀ ਖ਼ਬਰ ਸੰਜੇ ਵਰਮਾ ਕਤਲ ਕਾਂਡ ਦੇ ਸੰਬੰਧ 'ਚ ਮੱਧ ਪ੍ਰਦੇਸ਼ ਤੋਂ ਦੋ ਹੋਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।