ਚੰਡੀਗੜ੍ਹ, 16 ਜੁਲਾਈ (ਪ੍ਰੋ.ਅਵਤਾਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਭਰੀਆਂ ਈ-ਮੇਲ ਆਉਣੀਆਂ ਬਹੁਤ ਗੰਭੀਰ ਮਸਲਾ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਤਿੰਨ ਦਿਨ ਤੋਂ ਇਹ ਧਮਕੀਆਂ ਮਿਲਣੀਆਂ ਖ਼ਾਸ ਧਿਆਨ ਤੇ ਜਾਂਚ ਦੀ ਮੰਗ ਦਰਸਾਉਂਦੀਆਂ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਸ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀ ਫੜੇ ਜਾਣ ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਦੇ ਮਨ ਵਿਚ ਕੋਈ ਅਸੁਰੱਖਿਆ ਦੀ ਭਾਵਨਾ ਪੈਦਾ ਨਾ ਹੋਵੇ |