07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸਿੱਧੇ ਪ੍ਰਸਾਰਣ ਲਈ 'ਯੂਟਿਊਬ ਚੈਨਲ' ਆਰੰਭ <br/>

ਅਜੀਤ ਡੈਸਕ 17-07-2025
ਅੰਮਿ੍ਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਤੋਂ ਸਿੱਧੇ ਗੁਰਬਾਣੀ ਪ੍ਰਸਾਰਨ ਤੋਂ ਬਾਅਦ ਹੁਣ ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੀ ਚਿਰੋਕਣ ੀ ਮੰਗ ਨੂੰ ਪੂਰਾ ਕਰਦਿਆਂ ਸਥਾਨਕ ਚਾਟੀਵਿੰਡ ਚੌਕ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਆਪਣੇ ਅਧਿਕਾਰਤ 'ਯੂਟਿਊਬ ਚੈਨਲ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਗੁਰਬਾਣੀ ਚੈਨਲ ਦਾ ਰਸਮੀ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਵੱਡੀ ਮੰਗ ਨੂੰ ਵੇਖਦਿਆਂ ਇੱਕ ਵੱਖਰਾ ਯੂਟਿਊਬ ਚੈਨਲ 'ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਆਫੀਸ਼ੀਅਲ' ਸਥਾਪਤ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਰੰਧਾਵਾ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਤੇ ਹਰਭਜਨ ਸਿੰਘ ਵਕਤਾ, ਡਾ. ਅਮਰਜੀਤ ਸਿੰਘ ਤੇ ਰਣਜੀਤ ਸਿੰਘ ਜਲੰਧਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਡੀ. ਸੀ. ਵਲੋਂ ਸਲੱਮ ਏਰੀਏ, ਗੁੱਜਰਾਂ ਦੇ ਡੇਰੇ, ਭੱਠੇ ਆਦਿ ਥਾਵਾਂ 'ਤੇ 21 ਜੁਲਾਈ ਅਗਲੀ ਖ਼ਬਰ ਅੰਮਿ੍ਤਸਰ ਦੀ ਹਰਪ੍ਰੀਤ ਕੌਰ ਜੱਜ ਨੇ ਜਿੱਤਿਆ ਮਿਸਿਜ਼ ਯੂਨੀਵਰਸ ਸਾਊਥਵੈਸਟ ਯੂ. ਐੱਸ. ਏ. 2025 ਦਾ ਖ਼ਿਤਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।