24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬਾਰਾਮੁਲਾ ਤੋਂ ਜਾਸੂਸੀ ਦੇ ਦੋਸ਼ ਹੇਠ ਫ਼ੌਜੀ ਨੂੰ ਕੀਤਾ ਗਿ੍ਫ਼ਤਾਰ <br/>

ਅਜੀਤ ਡੈਸਕ 17-07-2025
ਐੱਸ. ਏ. ਐੱਸ. ਨਗਰ, 16 ਜੁਲਾਈ (ਕਪਿਲ ਵਧਵਾ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਦੇ ਸਾਥੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਓ. ਸੀ. ਮੁਹਾਲੀ ਦੀ ਟੀਮ ਨੇ ਇਕ ਖੂਫ਼ੀਆ ਆਪ੍ਰੇਸ਼ਨ ਦੌਰਾਨ 14 ਜੁਲਾਈ ਨੂੰ ਉਰੀ (ਬਾਰਾਮੁਲਾ) ਤੋਂ ਉਥੇ ਤਾਇਨਾਤ ਫ਼ੌਜੀ ਦਵਿੰਦਰ ਸਿੰਘ ਵਾਸੀ ਪਿੰਡ ਨਿਹਾਲਗੜ੍ਹ (ਸੰਗਰੂਰ) ਨੂੰ ਭਾਰਤੀ ਫ਼ੌਜ ਦੀ ਜਾਸੂਸੀ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਦੀ ਸ਼ੁਰੂਆਤ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਦੀ ਗਿ੍ਫ਼ਤਾਰੀ ਤੋਂ ਹੋਈ ਸੀ, ਜਿਸਦੀ ਪੁੱਛਗਿੱਛ ਦੌਰਾਨ ਉਸਦੇ ਸਾਥੀ ਦਵਿੰਦਰ ਸਿੰਘ ਬਾਰੇ ਜਾਣਕਾਰੀ ਮਿਲੀ ਸੀ | ਫ਼ੌਜੀ ਦਵਿੰਦਰ ਸਿੰਘ ਦੀ ਗਿ੍ਫ਼ਤਾਰੀ ਉਪਰੰਤ ਜਦੋਂ ਉਸ ਨੂੰ ਮੁਹਾਲੀ ਅਦਾਲਤ ਵਿਖੇ ਪੇਸ਼ ਕੀਤਾ ਗਿਆ ਤਾਂ ਇਲਾਕਾ ਮੈਜਿਸਟ੍ਰੇਟ ਵਲੋਂ ਉਸਨੂੰ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਐੱਸ. ਐੱਸ. ਓ. ਸੀ. ਦੇ ਅਧਿਕਾਰੀਆਂ ਵਲੋਂ ਹੁਣ ਤੱਕ ਇਸ ਮਾਮਲੇ ਵਿਚ ਦੋ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ | ਗੁਰਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਸਮਾਪਤ ਹੋਣ 'ਤੇ ਉਸ ਨੂੰ ਮੁੜ ਅਦਾਲਤ 'ਚ ਪੇਸ਼ ਕਰਨ 'ਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ | ਹੁਣ 20 ਜੁਲਾਈ ਤੱਕ ਪੁਲਿਸ ਰਿਮਾਂਡ 'ਤੇ ਚੱਲ ਰਹੇ ਦਵਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਲਈ ਪੁਰਾਣੇ 'ਆਪ' ਆਗੂਆਂ ਨੇ ਠੋਕੀ ਟਿਕਟ ਲਈ ਦਾਅਵੇਦਾਰੀ <br/> ਅਗਲੀ ਖ਼ਬਰ ਸਰਕਾਰੀ ਆਈ. ਟੀ.ਆਈ. ਰਣੀਕੇ ਦੇ ਠੇਕਾ ਮੁਲਾਜ਼ਮਾਂ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।