12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਲਗਾਤਾਰ ਪੁਲਿਸ ਤੇ ਏਜੰਸੀਆਂ ਵਲੋਂ ਕੀਤੀ ਜਾ ਰਹੀ ਹੈ ਜਾਂਚ <br/>

ਅਜੀਤ ਡੈਸਕ 18-07-2025

ਅੰਮਿ੍ਤਸਰ, 17 ਜੁਲਾਈ (ਰੇਸ਼ਮ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਆਰ.ਡੀ.ਐਕਸ. ਨਾਲ ਧਮਾਕਾ ਕੀਤੇ ਜਾਣ ਦੀਆਂ ਮਿਲ ਰਹੀਆਂ ਈਮੇਲ ਤੋਂ ਬਾਅਦ ਸਰਕਾਰ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਜਿਥੇ ਬੀ.ਐਸ.ਐਫ. ਤੇ ਹੋਰ ਕੇਂਦਰੀ ਸੁਰਖਿਆ ਬੱਲ ਤਾਇਨਾਤ ਕੀਤੇ ਗਏ ਹਨ ਉੱਥੇ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਏਜੰਸੀਆਂ ਵੀ ਆਪਣੇ-ਆਪਣੇ ਤੌਰ 'ਤੇ ਜਾਂਚ ਕਰ ਰਹੀਆਂ ਹਨ | ਦੱਸਣਯੋਗ ਹੈ ਕਿ ਹੁਣ ਤੱਕ ਧਮਾਕਾ ਕਰਨ ਦੀਆਂ ਧਮਕੀ ਭਰੀਆਂ 5 ਈਮੇਲ ਪ੍ਰਾਪਤ ਹੋਈਆਂ ਦੱਸੀਆਂ ਗਈਆਂ ਹਨ ਜਿਸ ਉਪਰੰਤ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ | ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਸੁਰੱਖਿਆ ਬਲਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੱਕੇ ਤੌਰ 'ਤੇ ਤਾਇਨਾਤ ਕਰਨ ਦੀ ਮੰਗ ਕੀਤੀ ਹੈ | ਸ: ਔਜਲਾ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਵੀ ਇੱਕ ਈਮੇਲ ਆਈ ਸੀ | ਸ: ਔਜਲਾ ਨੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਉਹ ਇਸ ਮੁੱਦੇ ਦਾ ਸਥਾਈ ਹੱਲ ਚਾਹੁੰਦੇ ਹਨ | ਅੱਜ ਸ੍ਰੀ ਦਰਬਾਰ ਸਾਹਿਬ ਤੇ ਲੰਗਰ ਹਾਲ ਆਦਿ ਥਾਵਾਂ ਤੇ ਕੀਤੀ ਚੈਕਿੰਗ ਸੰਬੰਧੀ ਏ.ਸੀ.ਪੀ. ਜਸਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ਉਪਰੰਤ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਦਿਨ ਰਾਤ ਟੀਮਾਂ ਲਾਈਆਂ ਗਈਆਂ ਹਨ ਜਿਸ ਤਹਿਤ ਬੰਬ ਨਿਰੋਧਕ ਦਸਤਾ, ਡਾਗ ਸਕੁਏਡ ਆਦਿ ਨਾਲ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ, ਸਰਾਵਾਂ ਤੇ ਨੇੜੇ ਪੈਂਦੇ ਹੋਟਲਾਂ ਆਦਿ 'ਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਸ਼ਹਿਰੀ ਪੁਲਿਸ ਤੇ ਪੀ.ਸੀ.ਆਰ., ਰਾਤ ਪੈਟਰੋਲਿੰਗ ਤੇ ਨਾਕਾਬੰਦੀ ਵੀ ਕੀਤੀ ਗਈ ਹੈ |

ਪਿਛਲੀ ਖ਼ਬਰ ਸਕੂਲ ਮੁਖੀਆਂ ਤੇ ਬੀ.ਪੀ.ਈ.ਓ. ਦਾ ਭਾਰਤ ਸਕਾਊਟ ਐਂਡ ਗਾਈਡ ਦਾ ਕੈਂਪ 28 ਤੋਂ ਅਗਲੀ ਖ਼ਬਰ ਪਿੰਡ ਲੱਖੇਵਾਲ ਦੇ ਗੁਰੂ ਘਰ 'ਚ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।