ਚੰਡੀਗੜ੍ਹ, 17 ਜੁਲਾਈ (ਸੰਦੀਪ ਕੁਮਾਰ ਮਾਹਨਾ)-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਸੂਚੀ ਤਿਆਰ ਕਰਨ ਤੇ ਉਸ ਤੋਂ ਬਾਅਦ ਸੂਬਾ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ | ਸਾਬਕਾ ਵਿਧਾਇਕ ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਉਨ੍ਹਾਂ ਦੀ ਸਹਾਇਤਾ ਕਰਨਗੇ | ਇਸ ਤੋਂ ਪਹਿਲਾਂ 16 ਜੁਲਾਈ ਨੂੰ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਜ਼ਮੀਨੀ/ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਨੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ | ਉਨ੍ਹਾਂ ਦੇ ਨਾਲ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ ਇੰਚਾਰਜ ਬਣਾਇਆ ਗਿਆ ਸੀ |
ਭਾਜਪਾ ਵਲੋਂ ਤਰਨਤਾਰਨ ਵਿਧਾਨ ਸਭਾ ਦੇ ਸੰਭਾਵੀ ਉਮੀਦਵਾਰਾਂ ਲਈ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਆਬਜ਼ਰਵਰ ਨਿਯੁਕਤ
ਅਜੀਤ ਡੈਸਕ
18-07-2025