ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਇਹ ਪਾਵਨ ਅਸਥਾਨ ਸਰਬ ਸਾਂਝੀਵਾਲਤਾ ਦਾ ਕੇਂਦਰ ਹੈ ਤੇ ਕੁਝ ਦਿਨਾਂ ਤੋਂ ਇਸ ਨੂੰ ਕਿਸੇ ਵਲੋਂ ਨੁਕਸਾਨ ਪਹੁੰਚਾਉਣ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਪਿੱਛੇ ਇਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਨੂੰ ਭੈ-ਭੀਤ ਕਰਨ ਦੀ ਬਹੁਤ ਵੱਡੀ ਸਾਜਿਸ਼ ਜਾਪਦੀ ਹੈ, ਜੋ ਦੁਖਦਾਈ ਤੇ ਮੰਦਭਾਗੀ ਗੱਲ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਧਮਕੀ ਭਰੀਆਂ ਈਮੇਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਭਾਵੇਂ ਇਸ ਮਾਮਲੇੇ 'ਤੇ ਕੰਮ ਕਰ ਰਹੀਆਂ, ਪਰ ਅਜੇ ਤੱਕ ਦੋਸ਼ੀ ਵਿਅਕਤੀ ਦੀ ਭਾਲ ਕਰਨ ਵਿਚ ਸਰਕਾਰਾਂ ਤੇ ਪ੍ਰਸ਼ਾਸਨ ਦੇ ਹੱਥ ਅਜੇ ਤੱਕ ਖਾਲੀ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਵਾਂਗ ਹੀ ਬੇਖ਼ੌਫ਼ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਆਉਣ |
ਸੰਗਤਾਂ ਬੇਖ਼ੌਫ਼ ਹੋ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ-ਗਿਆਨੀ ਰਘਬੀਰ ਸਿੰਘ <br/>
ਅਜੀਤ ਡੈਸਕ
18-07-2025