10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਸਰਕਾਰ ਵਲੋਂ 5 ਜ਼ਿਲਿਆਂ 'ਚ ਹਾਈਵੇਅ 'ਤੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰਾਜੈਕਟ ਦਾ ਐਲਾਨ <br/>

ਅਜੀਤ ਡੈਸਕ 18-07-2025

ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 5 ਜ਼ਿਲਿ੍ਹਆਂ 'ਚ ਹਾਈਵੇਅ 'ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ | ਇਸ ਪ੍ਰਾਜੈਕਟ ਦਾ ਐਲਾਨ ਅੱਜ ਇਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ | ਉਨ੍ਹਾ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕੀਤੀ ਇਸ ਅਹਿਮ ਪਹਿਲਕਦਮੀ ਤਹਿਤ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇਕ ਪਾਇਲਟ ਪ੍ਰਾਜੈਕਟ ਦਾ ਐਲਾਨ ਕੀਤਾ ਗਿਆ ਹੈ, ਜਿਸਦੀ ਨਿਗਰਾਨੀ ਸੂਬਾ ਪੱਧਰੀ ਵਿਸ਼ੇਸ਼ ਕਮੇਟੀ ਕਰੇਗੀ ਤੇ ਸਮੇਂ-ਸਮੇਂ ਇਸਦੀ ਸਮੀਖਿਆ ਵੀ ਕਰੇਗੀ | ਉਨ੍ਹਾਂ ਕਿਹਾ ਕਿ ਇਸ ਕਮੇਟੀ ਤੋਂ ਹਰ 14 ਦਿਨ ਬਾਅਦ ਮੰਤਰਾਲੇ ਵਲੋਂ ਰਿਪੋਰਟ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਮੁੱਢਲੇ ਗੇੜ 'ਚ ਇਹ ਪ੍ਰਾਜੈਕਟ 5 ਜ਼ਿਲਿਆਂ ਰੋਪੜ (ਵਿਸ਼ੇਸ਼ ਤੌਰ 'ਤੇ ਸ੍ਰੀ ਆਨੰਦਪੁਰ ਸਾਹਿਬ), ਸ਼ਹੀਦ ਭਗਤ ਸਿੰਘ ਨਗਰ (ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦੇ ਖੇਤਰ 'ਚ ), ਸੰਗਰੂਰ, ਪਠਾਨਕੋਟ ਤੇ ਅੰਮਿ੍ਤਸਰ 'ਚ ਲਾਗੂ ਕੀਤਾ ਜਾਵੇਗਾ ਤੇ ਇਨ੍ਹਾਂ ਜ਼ਿਲਿਆਂ 'ਚ ਹਾਈਵੇਅ ਦੇ ਸੱਜੇ -ਖੱਬੇ ਦੋਵੇਂ ਪਾਸੇ 500 ਮੀਟਰ ਦੀ ਦੂਰੀ 'ਤੇ 5, 6 ਅਤੇ 7 ਫੁੱਟ ਤੱਕ ਦੀ ਉਚਾਈ ਵਾਲੇ ਬੂਟੇ ਲਗਾਏ ਜਾਣਗੇ | ਇਸ ਮੌਕੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪਿ੍ਯਾਂਕ ਭਾਰਤੀ, ਜੰਗਲਾਤ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਵਣਪਾਲ, ਜੰਗਲਾਤ (ਸ਼ਿਵਾਲਿਕ ਸਰਕਲ) ਕੰਨਨ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ 'ਆਪ' ਵਲੋਂ ਸਾਰੇ ਜ਼ਿਲਿ੍ਹਆਂ ਲਈ ਮੀਡੀਆ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।