ਚੰਡੀਗੜ੍ਹ, 17 ਜੁਲਾਈ (ਪ੍ਰੋ.ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ. ਤੇ 6 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ ਅਧਿਕਾਰੀਆਂ ਵਿਚ ਸ੍ਰੀ ਅਰਵਿੰਦ ਕੁਮਾਰ ਐਮ.ਕੇ ਆਈ.ਏ.ਐਸ. ਨੂੰ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਕੂਲ ਸਿੱਖਿਆ ਵਿਭਾਗ ਤੇ ਵਾਧੂ ਚਾਰਜ ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀ ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾ ਪੰਜਾਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਤੇ ਵਾਧੂ ਚਾਰਜ ਡਾਇਰੈਕਟਰ, ਉੱਚੇਰੀ ਸਿੱਖਿਆ ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ਵਿਚ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀ.ਸੀ.ਐਸ. ਨੂੰ ਵਧੀਕ ਮੁੱਖ ਪ੍ਰਸ਼ਾਸਕ (ਹੈੱਡਕੁਆਟਰ) ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਅਤੇ ਵਾਧੂ ਚਾਰਜ ਵਧੀਕ ਮੁੱਖ ਪ੍ਰਸ਼ਾਸਕ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐਸ.ਏ.ਐਸ ਨਗਰ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀ ਅਮਿਤ ਸਰੀਨ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਤੇ ਵਾਧੂ ਚਾਰਜ ਸਕੱਤਰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ, ਸ੍ਰੀ ਅੰਕੁਰ ਮਹਿੰਦਰੂ ਨੂੰ ਐਸ.ਡੀ.ਐਮ. ਮੁਕੇਰੀਆਂ, ਸ੍ਰੀ ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਅਤੇ ਵਾਧੂ ਚਾਰਜ ਵਧੀਕ ਮੁੱਖ ਪ੍ਰਸ਼ਾਸਕ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ, ਲੁਧਿਆਣਾ, ਹਰਜੋਤ ਕੌਰ ਨੂੰ ਐਸ.ਡੀ.ਐਮ. ਪਟਿਆਲਾ, ਗੁਰਦੇਵ ਸਿੰਘ ਧੰਮ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫ਼ਿਰੋਜ਼ਪੁਰ ਤੇ ਵਾਧੂ ਚਾਰਜ ਸਹਾਇਕ ਕਮਿਸ਼ਨਰ (ਜਨਰਲ) ਫ਼ਿਰੋਜ਼ਪੁਰ ਲਗਾਇਆ ਗਿਆ ਹੈ |