10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਾਲ 2015 'ਚ ਹੋਈਆਂ ਬੇਅਦਬੀ ਘਟਨਾਵਾਂ ਪਿੱਛੇ 'ਆਪ' ਆਗੂਆਂ ਦਾ ਹੱਥ: ਸ਼ੋ੍ਰਮਣੀ ਅਕਾਲੀ ਦਲ <br/>

ਅਜੀਤ ਡੈਸਕ 18-07-2025

ਚੰਡੀਗੜ੍ਹ, 17 ਜੁਲਾਈ (ਪ੍ਰੋ. ਅਵਤਾਰ ਸਿੰਘ)- 'ਸੂਬੇ ਅੰਦਰ ਸਾਲ 2015 'ਚ ਹੋਈਆਂ ਬੇਅਦਬੀ ਘਟਨਾਵਾਂ ਪਿੱਛੇ ਕੋਈ ਹੋਰ ਨਹੀਂ ਬਲਕਿ 'ਆਪ' ਤੇ ਇਸ ਦੇ ਆਗੂਆਂ ਦਾ ਹੱਥ ਹੈ ਤੇ ਇਕ ਨਿਰਪੱਖ ਜਾਂਚ ਹੀ ਇਨ੍ਹਾਂ ਬੇਅਦਬੀ ਮਾਮਲਿਆਂ 'ਚ ਸੱਚਾਈ ਨੂੰ ਸਾਹਮਣੇ ਲਿਆ ਸਕਦੀ ਹੈ ਕਿਉਂਕਿ ਬੇਅਦਬੀ ਦੀਆਂ ਘਟਨਾਵਾਂ ਉਸ ਵੇਲੇ ਹੀ ਵਾਪਰਨੀਆਂ ਸ਼ੁਰੂ ਹੋਈਆਂ ਜਦੋਂ 'ਆਪ' ਪੰਜਾਬ 'ਚ ਆਈ ਸੀ |' ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਕਿਵੇਂ 'ਆਪ' ਦੇ ਵਿਧਾਇਕ ਨਰੇਸ਼ ਯਾਦਵ ਨੂੰ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫਤਾਰ ਕੀਤਾ ਗਿਆ ਤੇ ਦੋਸ਼ੀ ਠਹਿਰਾਇਆ ਗਿਆ ਤੇ ਮੌਜੂਦਾ ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਸਿੰਘ ਬੈਂਸ ਕੇਸ ਵਿਚ ਉਸ ਦੇ ਵਕੀਲ ਸਨ | ਉਨ੍ਹਾਂ ਕਿਹਾ ਕਿ ਦੋਵਾਂ ਮੰਤਰੀਆਂ ਨੂੰ ਨਾ ਸਿਰਫ ਬੇਅਦਬੀ ਦੇ ਮੁਲਜ਼ਮ ਦੀ ਹਮਾਇਤ ਕਰਨ ਲਈ ਕੈਬਨਿਟ 'ਚੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਬਲਕਿ ਉਨ੍ਹਾਂ ਦੇ ਖਿਲਾਫ਼ ਨਵੇਂ ਪੰਜਾਬ ਪ੍ਰੀਵੈਨਸ਼ਨ ਆਫ ਆਫੈਂਸਿਜ਼ ਅਗੇਂਸਟ ਹੋਲੀ ਸਕਿ੍ਪਚਰਜ਼ ਬਿੱਲ 2025 ਜਿਸ ਨੂੰ ਸਰਕਾਰ ਬਣਾਉਣਾ ਚਾਹੁੰਦੀ ਹੈ, ਦੇ ਤਹਿਤ ਫੌਜਦਾਰੀ ਕਾਰਵਾਈ ਵੀ ਹੋਣੀ ਚਾਹੀਦੀ ਹੈ | ਰੋਮਾਣਾ ਨੇ ਕਿਹਾ ਕਿ ਆਪ ਤੇ ਕਾਂਗਰਸ ਦੋਵਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਰਾਜਨੀਤੀ ਕੀਤੀ ਹੈ |

ਪਿਛਲੀ ਖ਼ਬਰ 'ਆਪ' ਵਲੋਂ 28 ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਐਲਨ ਕਰੀਅਰ ਇੰਸਟੀਚਿਊਟ ਦੇ ਦੇਰਾਜਰਾਮ ਨੇ ਪਾਸ ਕੀਤੀ ਨੀਟ-2025 ਪ੍ਰੀਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।