10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਸਰਕਾਰ ਵਲੋਂ ਡਾ. ਇੰਦਰਬੀਰ ਸਿੰਘ ਨਿੱਜਰ ਤੇ ਡਾ. ਅਜੇ ਗੁਪਤਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 18-07-2025

ਅੰਮਿ੍ਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਬਾਰੇ ਲਗਾਤਾਰ ਈ-ਮੇਲ ਰਾਹੀਂ ਆ ਰਹੀਆਂ ਧਮਕੀਆਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਲਗਾਤਾਰ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਦੋਸ਼ੀ ਵਿਅਕਤੀ ਦੀ ਭਾਲ 'ਚ ਪੂਰੀ ਤਰ੍ਹਾਂ ਸਰਗਰਮ ਹੈ ਤੇ ਜਲਦ ਹੀ ਦੋਸ਼ੀ ਫੜ ਲਏ ਜਾਣਗੇ | ਇਹ ਪ੍ਰਗਟਾਵਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲਗਾਤਾਰ ਸੁਰੱਖਿਆ ਏਜੰਸੀਆਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਰੱਖ ਰਹੇ ਹਨ ਤੇ ਉਹ ਪੰਜਾਬ ਸਰਕਾਰ ਵਲੋਂ ਇਹ ਭਰੋਸਾ ਦਿਵਾਉਂਦੇ ਹਨ ਕਿ ਇਥੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੇ ਬਾਹਰ ਮਰਿਆਦਾ ਅਨੁਸਾਰ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਹੀ ਹੈ ਤੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਰੱਖਿਆ ਨੂੰ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਇਕ ਟੀਮ ਵਜੋਂ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸਮੁੱਚੀ ਸੰਗਤ ਨੂੰ ਇਹ ਭਰੋਸਾ ਦਿੰਦੇ ਹਨ ਕਿ ਇਥੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ, ਉਹ ਕਿਸੇ ਵੀ ਤਰ੍ਹਾਂ ਦੀ ਭੜਕਾਹਾਟ 'ਚ ਨਾ ਆਉਣ | ਇਸ ਦੌਰਾਨ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾ. ਅਜੇ ਗੁਪਤਾ ਨੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਨਾਲ ਲੈ ਕੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਤੇ ਕਾਫੀ ਹੱਦ ਤੱਕ ਜਾਂਚ 'ਚ ਅੱਗੇ ਵਧੇ ਹਾਂ |

ਪਿਛਲੀ ਖ਼ਬਰ ਸਲਮਾਨ ਖਾਨ ਵਲੋਂ ਇੰਡੀਅਨ ਸੁਪਰਕ੍ਰਾਸ ਰੇਸਿੰਗ ਲੀਗ ਦੇ ਸੀਜ਼ਨ-2 ਦਾ ਉਦਘਾਟਨ <br/> ਅਗਲੀ ਖ਼ਬਰ 'ਆਪ' ਵਲੋਂ 28 ਸੋਸ਼ਲ ਮੀਡੀਆ ਜ਼ਿਲ੍ਹਾ ਸਕੱਤਰਾਂ ਦੀਆਂ ਨਿਯੁਕਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।