09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੁਰੂ ਘਰ ਵਿਖੇ ਧਮਾਕਾ ਕਰਨ ਦੀਆਂ ਧਮਕੀਆਂ ਦਾ ਮਾਮਲਾ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਕਰਾਂਗੇ ਪਰ ਮਰਿਆਦਾ ਤੇ ਪਵਿੱਤਰਤਾ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ : ਭਾਈ ਗਰੇਵਾਲ <br/>

ਅਜੀਤ ਡੈਸਕ 18-07-2025

ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਧਮਾਕਾ ਕਰਨ ਸੰਬੰਧੀ ਕਿਸੇ ਵਿਅਕਤੀ ਵਲੋਂ ਈਮੇਲ ਰਾਹੀਂ ਭੇਜੀਆਂ ਜਾ ਰਹੀਆਂ ਧਮਕੀਆਂ ਦੇ ਮਾਮਲੇ ਵਿਚ ਭਾਵੇਂ ਅਜੇ ਤੱਕ ਕੇਂਦਰ ਤੇ ਸੂਬਾ ਸਰਕਾਰਾਂ ਤੇ ਪੁਲਿਸ ਪ੍ਰਸ਼ਾਸਨ ਦੋਸ਼ੀ ਦਾ ਪਤਾ ਲਗਾਉਣ ਵਿਚ ਸਫ਼ਲ ਨਹੀਂ ਹੋਏ, ਪਰ ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਜਿਉਂ ਦਾ ਤਿਉਂ ਹੈ ਤੇ ਅੱਜ ਵੀ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਹਰ ਧਰਮ ਦੇ ਸ਼ਰਧਾਲੂੁ ਦਰਸ਼ਨ ਕਰਨ ਪੁੱਜ ਰਹੇ ਹਨ | ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗਰੇਵਾਲ ਨੇ ਕਿ ਇਹ ਉਹ ਪਾਵਨ ਅਸਥਾਨ ਹੈ, ਜਿਥੇ ਦੀ ਮਰਿਆਦਾ ਕੋਰੋਨਾ ਕਾਲ ਦੌਰਾਨ ਵੀ ਨਿਭਾਈ ਜਾਂਦੀ ਰਹੀ ਸੀ ਜਦੋਂਕਿ ਹੋਰ ਕਈ ਧਰਮਾਂ ਦੇ ਧਰਮ ਅਸਥਾਨ ਬੰਦ ਕਰ ਦਿੱਤੇ ਗਏ ਸਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ, ਪਰ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਭਾਈ ਗਰੇਵਾਲ ਨੇ ਕਿਹਾ ਕਿ ਅਸੀਂ ਧਮਕੀਆਂ ਤੋਂ ਨਹੀਂ ਡਰਦੇ, ਪਰ ਸੰਗਤਾਂ ਦੀ ਸ਼ਰਧਾ ਤੇ ਸਤਿਕਾਰ ਨੂੰ ਨਤਮਸਤਕ ਹਾਂ |

ਪਿਛਲੀ ਖ਼ਬਰ ਵਿਧਾਇਕਾ ਗਨੀਵ ਕੌਰ ਨੇ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸ਼ਿਕਾਇਤ <br/> ਅਗਲੀ ਖ਼ਬਰ ਸਲਮਾਨ ਖਾਨ ਵਲੋਂ ਇੰਡੀਅਨ ਸੁਪਰਕ੍ਰਾਸ ਰੇਸਿੰਗ ਲੀਗ ਦੇ ਸੀਜ਼ਨ-2 ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।