09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਅੰਮਿ੍ਤਸਰ ਹਵਾਈ ਅੱਡੇ 'ਤੇ ਯਾਤਰੀਆਂ ਕੋਲੋਂ 96 ਲੱਖ ਤੋਂ ਵੱਧ ਕੀਮਤ ਦਾ ਸੋਨਾ ਜ਼ਬਤ <br/>

ਅਜੀਤ ਡੈਸਕ 18-07-2025

ਅੰਮਿ੍ਤਸਰ/ਰਾਜਾਸਾਂਸੀ, 17 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ, ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਕੌਮਾਂਤਰੀ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਯਾਤਰੀਆਂ ਪਾਸੋਂ ਵੱਡੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ | ਜਾਣਕਾਰੀ ਮੁਤਾਬਕ ਇਹ ਯਾਤਰੀ ਇੰਡੀਗੋ ਦੀ ਫਲਾਈਟ ਨੰਬਰ 6ਈ 201 ਰਾਹੀਂ ਕੋਲਕਾਤਾ ਤੋਂ ਇੱਥੇ ਪਹੁੰਚੇ ਸਨ | ਕਸਟਮ ਅਧਿਕਾਰੀਆਂ ਵਲੋਂ ਜਦ ਇਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਇਕ ਦੇ ਬੈਗ 'ਚੋਂ 495.54 ਗ੍ਰਾਮ ਸੋਨਾ ਤੇ ਦੂਜੇ ਦੇ ਬੈਗ 'ਚੋਂ 472.93 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੀਮਤ ਮਾਰਕੀਟ 'ਚ 96 ਲੱਖ 75 ਹਜ਼ਾਰ ਦੇ ਕਰੀਬ ਦੱਸੀ ਗਈ ਹੈ | ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਵਾਈ-ਫਾਈ ਇੰਟਰਨੈੱਟ ਸੁਵਿਧਾ ਬਹਾਲ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਾਕਿਆਂ ਦੀਆਂ ਧਮਕੀਆਂ ਮੰਦਭਾਗਾ ਵਰਤਾਰਾ -ਜਥੇ. ਬਾਬਾ ਟੇਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।