ਅੰਮਿ੍ਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਮਈ ਮਹੀਨੇ ਪਹਿਲਗਾਮ (ਸ਼ਮੀਰ) ਵਿਖੇ ਵਾਪਰੀ ਅੱਤਵਾਦੀ ਘਟਨਾ ਤੋਂ ਬਾਅਦ ਭਾਰਤ ਵਲੋਂ ਆਰੰਭ ਕੀਤੇ ਆਪ੍ਰੇਸ਼ਨ ਸੰੰਧੂਰ ਕਾਰਨ ਭਾਵੇਂ ਭਾਰਤ-ਪਾਕਿ ਨੇ ਆਪਣੀਆਂ ਸਰਹੱਦਾਂ ਆਵਾਜਾਈ ਲਈ ਸੀਲ੍ਹ ਕੀਤੀਆਂ ਹੋਈਆਂ ਹਨ, ਜਿਸ ਕਾਰਣ ਜੂਨ ਮਹੀਨੇ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸ਼ਰਧਾਲੂਆਂ ਦੇ ਦੋ ਜਥੇ ਭਾਰਤ ਤੋਂ ਪਾਕਿਸਤਾਨ ਨਹੀਂ ਸਨ ਜਾ ਸਕੇ, ਪਰ ਹੁਣ ਨਵੰਬਰ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੇ ਪਾਕਿਸਤਾਨ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਸ਼ੋ੍ਰਮਣੀ ਕਮੇਟੀ ਨੇ ਵੀਜ਼ਾ ਪ੍ਰਕਿਰਿਆ ਹੁਣ ਤੋਂ ਹੀ ਆਰੰਭ ਕਰਦਿਆਂ ਜਥੇ ਨਾਲ ਜਾਣ ਦੇ ਚਾਹਵਾਨ ਸ਼ਰਧਾਲੂੁਆਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਤੇ ਪਛਾਣ ਪੱਤਰ ਦੀ ਫੋਟੋ ਕਾਪੀ ਤੇ ਤਸਵੀਰਾਂ ਸਹਿਤ 4 ਅਗਸਤ ਤੀਕ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਯਾਤਰਾ ਵਿਭਾਗ ਵਿਚ ਜਮ੍ਹਾ ਕਰਵਾਉਣ |
ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੇ ਮੱਦੇਨਜ਼ਰ ਸ਼ੋ੍ਰਮਣੀ ਕਮੇਟੀ ਨੇ ਮੰਗੇ ਪਾਸਪੋਰਟ <br/>
ਅਜੀਤ ਡੈਸਕ
18-07-2025