25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਪਟਿਆਲਾ ਡਿਵੀਜ਼ਨ ਜੀ.ਐਸ.ਟੀ. ਵਾਧੇ 'ਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ 'ਚ ਸਿਖਰ 'ਤੇ <br/>

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀ.ਐਸ.ਟੀ. ਡਿਵੀਜ਼ਨ ਜੀ.ਐਸ.ਟੀ. ਮਾਲੀਆ ਪ੍ਰਾਪਤੀ 'ਚ 40 ਫ਼ੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ | ਇਹ ਖ਼ੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ | ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫ਼ੀਸਦੀ ਅਤੇ ਅੰਮਿ੍ਤਸਰ ਡਿਵੀਜ਼ਨ 30.26 ਫ਼ੀਸਦੀ ਰਹੀ | ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫ਼ਲਤਾਪੂਰਵਕ ਪੂਰਾ ਕੀਤਾ ਗਿਆ | ਜਿਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ 'ਚ ਅਗਵਾਈ ਕੀਤੀ, ਉਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ 'ਚ ਸਭ ਤੋਂ ਵੱਧ ਕੁੱਲ ਜੀ.ਐਸ.ਟੀ. ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫ਼ੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 1998.76 ਕਰੋੜ ਰੁਪਏ ਰਿਹਾ | ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ 'ਚ ਰੋਪੜ ਡਿਵੀਜ਼ਨ ਨੇ 1315.66 ਕਰੋੜ ਰੁਪਏ, ਅੰਮਿ੍ਤਸਰ ਡਿਵੀਜ਼ਨ ਨੇ 687.19 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 679 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਵਜੋਂ ਪ੍ਰਾਪਤ ਕੀਤੇ | ਇਹ ਅੰਕੜੇ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਤੋਂ ਕਾਫ਼ੀ ਵਾਧੇ ਨੂੰ ਦਰਸਾਉਂਦੇ ਹਨ, ਜਿਥੇ ਲੁਧਿਆਣਾ ਡਿਵੀਜ਼ਨ ਨੇ 1613 ਕਰੋੜ ਰੁਪਏ, ਰੋਪੜ ਡਿਵੀਜ਼ਨ ਨੇ 975.53 ਕਰੋੜ ਰੁਪਏ, ਅੰਮਿ੍ਤਸਰ ਡਿਵੀਜ਼ਨ ਨੇ 527.54 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 484.98 ਕਰੋੜ ਰੁਪਏ ਜੀ.ਐਸ.ਟੀ. ਮਾਲੀਆ ਵਜੋਂ ਪ੍ਰਾਪਤ ਕੀਤੇ ਸਨ | ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਆਬਕਾਰੀ, ਡੀ.ਕੇ. ਤਿਵਾੜੀ, ਸਕੱਤਰ, ਕਰ, ਅਜੀਤ ਬਾਲਾਜੀ ਜੋਸ਼ੀ, ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ |

ਪਿਛਲੀ ਖ਼ਬਰ ਦਸੂਹਾ ਦੇ ਨਾਮੀ ਕੱਪੜਾ ਵਪਾਰੀ ਨੂੰ 50 ਲੱਖ ਦੀ ਫਰੌਤੀ ਦੀ ਧਮਕੀ ਅਗਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਇੰਟਰਨੈਸ਼ਨਲ ਅਕਾਊਾਟਿੰਗ ਦਾ ਕੋਰਸ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।