25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਰਕਾਰ ਵਲੋਂ ਬੇਅਦਬੀ ਬਿੱਲ 'ਚ ਦਲਿਤ ਸਮਾਜ ਨੂੰ ਅਣਦੇਖਾ ਕਰਨਾ ਨਿੰਦਣਯੋਗ-ਸੋਮ ਪ੍ਰਕਾਸ਼ <br/>

ਅਜੀਤ ਡੈਸਕ 19-07-2025
ਜਲੰਧਰ, 18 ਜੁਲਾਈ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਧਾਰਮਿਕ ਸਥਾਨਾਂ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਿੱਲ ਵਿਚ ਪੰਜਾਬ ਸਰਕਾਰ ਵਲੋਂ ਰਵਿਦਾਸੀਆ ਭਾਈਚਾਰੇ ਅਤੇ ਵਾਲਮੀਕੀ ਭਾਈਚਾਰੇ ਨੂੰ ਅਣਦੇਖਾ ਕਰਨ ਦੇ ਮਾਮਲੇ ਵਿਚ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਵਿੱਤਰ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਐਕਟ 2025 ਵਿਚ ਸ੍ਰੀ ਗੁਰੂ ਰਵਿਦਾਸ ਦੀ ਮੂਰਤੀ ਅਤੇ ਪਵਿੱਤਰ ਗ੍ਰੰਥ ਅੰਮਿ੍ਤਬਾਣੀ, ਭਗਵਾਨ ਵਾਲਮੀਕੀ ਦੀ ਮੂਰਤੀ, ਸੰਤ ਕਬੀਰ ਦੀ ਮੂਰਤੀ, ਸੰਤ ਨਾਭਾ ਦਾਸ ਦੀ ਮੂਰਤੀ ਦੀ ਬੇਅਦਬੀ ਲਈ ਸਜ਼ਾ ਦਾ ਕੋਈ ਪ੍ਰਬੰਧ ਨਹੀਂ ਕੀਤਾ ਹੈ, ਜਿਸ ਕਰਕੇ ਉਕਤ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ 'ਆਪ' ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸੰਸਦ ਮੈਂਬਰ, ਵਿਧਾਇਕ ਅਤੇ ਆਗੂ ਸਾਰੇ ਦਲਿਤ ਵਿਰੋਧੀ ਹਨ ਅਤੇ ਦਲਿਤਾਂ ਸਮਾਜ ਨਾਲ ਨਫ਼ਰਤ ਕਰਦੇ ਹਨ | ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ 'ਆਪ' ਨੇ ਸਰਕਾਰ ਬਣਨ ਤੋਂ ਪਹਿਲਾਂ ਦਲਿਤ ਸਮਾਜ ਦੀ 31 ਫ਼ੀਸਦੀ ਵੋਟ ਪ੍ਰਾਪਤ ਕਰਨ ਲਈ ਦਲਿਤ ਸਮਾਜ ਤੋਂ ਉਪ ਮੁੱਖ ਮੰਤਰੀ ਬਣਾਉਣ ਦੀ ਗੱਲ ਕਹੀ ਸੀ ਪਰ ਉਕਤ ਵਾਅਦਾ ਅੱਜ ਵੀ ਪੂਰਾ ਨਹੀਂ ਕੀਤਾ ਗਿਆ ਹੈ | ਸੋਮ ਪ੍ਰਕਾਸ਼ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ 'ਆਪ' ਸਰਕਾਰ ਇਸ ਬਿੱਲ ਵਿਚ ਦਲਿਤਾਂ ਦੀਆਂ ਭਾਵਨਾਵਾਂ ਅਨੁਸਾਰ ਸਜਾਵਾਂ ਦਾ ਪ੍ਰਬੰਧ ਨਹੀਂ ਕਰਦੀ ਹੈ ਤਾਂ ਭਾਜਪਾ ਸੜਕਾਂ 'ਤੇ ਉਤਰ ਕੇ ਰੋਸ ਵਜੋਂ ਵਿਰੋਧ ਪ੍ਰਦਰਸ਼ਨ ਕਰੇਗੀ ਅਤੇ ਇਸ ਲਈ ਸੂਬਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਜ਼ਿੰਮੇਵਾਰ ਹੋਣਗੀਆਂ | ਇਸ ਮÏਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਰਬਜੀਤ ਸਿੰਘ ਮੱਕੜ, ਸਾਬਕਾ ਸੀ. ਪੀ. ਐਸ. ਅਵਿਨਾਸ਼ ਚੰਦਰ, ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਤਰੁਨ ਕੁਮਾਰ, ਰਮਨ ਪੱਬੀ, ਜਾਰਜ ਸਾਗਰ ਤੇ ਅੱਜ ਸ਼ਾਰਦਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਮਰੀਕੀ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਨੂੰ ਭਾਰਤੀ ਬਾਜ਼ਾਰ 'ਚ ਉਤਾਰਨ ਦੀਆਂ ਯੋਜਨਾਵਾਂ ਨਾਲ ਦੇਸ਼ ਦੇ ਡੇਅਰੀ ਸੈਕਟ... ਅਗਲੀ ਖ਼ਬਰ ਦੋਸ਼ੀ ਨੂੰ ਆਪਣਾ ਬਚਾਅ ਕਰਨ ਦਾ ਪੂਰਾ ਮੌਕਾ ਮਿਲਣਾ ਕਾਨੂੰਨੀ ਅਧਿਕਾਰ-ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।