25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1595.81 ਫੁੱਟ

ਅਜੀਤ ਡੈਸਕ 19-07-2025
ਨੰਗਲ, 18 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1595.81 ਫੁੱਟ ਰਿਕਾਰਡ ਕੀਤਾ ਗਿਆ ਹੈ | ਭਾਖੜਾ ਡੈਮ 'ਚ 34,681 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26,213 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1597.37 ਫੁੱਟ ਸੀ | ਬੀਤੇ ਸਾਲ 18 ਜੁਲਾਈ ਨੂੰ ਭਾਖੜਾ ਡੈਮ 'ਚ 27,664 ਕਿਊਸਿਕ ਪਾਣੀ ਆ ਰਿਹਾ ਸੀ ਅਤੇ 30,134 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਖ਼ਾਸ ਹਾਲਾਤ 'ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ | ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ਚ ਫੈਲੀ ਹੋਈ ਹੈ ਅਤੇ ਇਸ ਝੀਲ 'ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ | ਚੇਤੇ ਰਹੇ ਕਿ ਅੱਜ ਦੇ ਦਿਨ ਪਾਣੀ ਦਾ ਪੱਧਰ ਪਿਛਲੇ ਸਾਲ ਅੱਜ ਦੇ ਦਿਨ ਨਾਲੋਂ 1.56 ਫੁੱਟ ਘੱਟ ਹੈ |

ਪਿਛਲੀ ਖ਼ਬਰ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ 'ਆਪ' ਸਰਕਾਰ-ਝਿੰਜਰ <br/> ਅਗਲੀ ਖ਼ਬਰ 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆ 8 ਅਗਸਤ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।