ਗੁਰੂਹਰਸਹਾਏ (ਫਿਰੋਜ਼ਪੁਰ), 18 ਜੁਲਾਈ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਬਸਤੀ ਗੁਰੂ ਕਰਮ ਸਿੰਘ ਵਾਲੀ ਵਿਖੇ ਨਸ਼ੇ ਕਾਰਨ ਇਕ 27 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਥੇਨਿਅਲ ਪੁੱਤਰ ਭੀਮਾ, ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਕੁਝ ਸਮੇਂ ਤੋਂ ਨਸ਼ੇ ਦਾ ਵੀ ਸੇਵਨ ਕਰਨ ਲੱਗ ਪਿਆ ਸੀ ਅਤੇ ਅੱਜ ਵੀ ਇਸ ਵਲੋਂ ਨਸ਼ਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੀ ਸਿਹਤ ਖ਼ਰਾਬ ਹੋ ਗਈ, ਜਿਸ ਕਾਰਨ ਉਸ ਨੂੰ ਨਜ਼ਦੀਕ ਦੇ ਡਾਕਟਰ ਕੋਲ ਲੈ ਕੇ ਗਏ | ਡਾਕਟਰ ਵਲੋਂ ਇਸ ਨੂੰ ਦਵਾਈ ਵੀ ਦਿੱਤੀ ਗਈ, ਪ੍ਰੰਤੂ ਰਸਤੇ 'ਚ ਹੀ ਉਸ ਦੀ ਮੌਤ ਹੋ ਚੁੱਕੀ ਸੀ |