27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਧਮਕੀਆਂ ਦੇਣ ਵਾਲੇ ਦੋਸ਼ੀ ਨੂੰ ਬਿਨਾਂ ਦੇਰੀ ਲੱਭ ਕੇ ਖ਼ਾਲਸਾ ਪੰਥ ਦੇ ਸਾਹਮਣੇ ਨਸ਼ਰ ਕਰਨ-ਜਥੇਦਾਰ ਗੜਗੱਜ <br/>

ਅਜੀਤ ਡੈਸਕ 19-07-2025
ਅੰਮਿ੍ਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਕਿਹਾ ਹੈ ਕਿ ਬਿਨਾਂ ਦੇਰੀ ਉਹ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਬਾਰੇ ਈ-ਮੇਲਾਂ ਰਾਹੀਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਘਿਨੌਣੀ ਹਰਕਤ ਕਰਨ ਵਾਲੇ ਦੋਸ਼ੀ ਨੂੰ ਖ਼ਾਲਸਾ ਪੰਥ ਦੇ ਸਾਹਮਣੇ ਨਸ਼ਰ ਕੀਤਾ ਜਾਵੇ | ਜਥੇਦਾਰ ਗੜਗੱਜ ਨੇ ਪੰਜਾਬ ਪੁਲਿਸ ਵਲੋਂ ਫ਼ਰੀਦਾਬਾਦ ਤੋਂ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਸ਼ੱਕ ਵਜੋਂ ਪੁੱਛਗਿੱਛ ਲਈ ਹਿਰਾਸਤ ਵਿਚ ਲੈਣ ਦੇ ਦਾਅਵੇ ਬਾਰੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੌਜੂਦਾ ਤਕਨੀਕੀ ਦੌਰ ਵਿਚ ਸਰਕਾਰਾਂ ਕੋਲ ਸਾਰੇ ਸਾਧਨ ਹੋਣ ਦੇ ਬਾਵਜੂਦ ਹੁਣ ਤੱਕ ਅਸਲ ਦੋਸ਼ੀ ਦੀ ਪਛਾਣ ਨਹੀਂ ਕੀਤੀ ਜਾ ਸਕੀ | ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਇਕੋ ਇਕ ਪਵਿੱਤਰ ਅਸਥਾਨ ਹੈ, ਜਿਥੇ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਅਤੇ ਸਰਬੱਤ ਦੇ ਭਲੇ ਦੀ ਰੋਜ਼ਾਨਾ ਅਰਦਾਸ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਕੁਝ ਦਿਨਾਂ ਤੋਂ ਆ ਰਹੀਆਂ ਧਮਕੀਆਂ ਤੋਂ ਸਿੱਖ ਸੰਗਤ ਦੇ ਮਨਾਂ ਵਿਚ ਚਿੰਤਾ ਹੈ ਪਰ ਇਸ ਦੇ ਬਾਵਜੂਦ ਵੀ ਸੰਗਤਾਂ ਪਹਿਲਾਂ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਇਥੇ ਨਤਮਸਤਕ ਹੋਣ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਈ-ਮੇਲਾਂ ਭੇਜਣ ਦੇ ਪਿੱਛੇ ਕੀ ਮਨਸ਼ਾ ਹੈ, ਇਹ ਗਹਿਰੀ ਜਾਂਚ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇੱਕ ਸ਼ੱਕੀ ਨੂੰ ਫੜੇ ਜਾਣ ਦੇ ਦਾਅਵੇ ਤੋਂ ਬਾਅਦ ਵੀ ਅੱਜ ਫਿਰ ਆਈ ਈ-ਮੇਲ 'ਤੇ ਧਮਕੀ ਨਾਲ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੀ ਸਨ |

ਪਿਛਲੀ ਖ਼ਬਰ ਬੀ. ਐੱਡ. ਦਾਖਲਿਆਂ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 'ਚ ਵਾਧਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਕੀਤੀ-ਬਾਬਾ ਅਜੀਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।