27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮੁੱਖ ਮੰਤਰੀ ਸ਼ਾਸਨ ਚਲਾਉਣ ਲਈ ਪਾਬੰਦ ਵੀ ਹੋਣ-ਵੜਿੰਗ

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਫਰਜ਼ ਅਤੇ ਜ਼ਿੰਮੇਵਾਰੀ ਦੀ ਯਾਦ ਦਿਵਾਈ ਹੈ | ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਇਕ ਵੱਡੇ ਫਤਵੇ ਨਾਲ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਹੋ | ਇਸ ਦੇ ਨਾਲ ਹੀ ਤੁਸੀਂ ਉਨ੍ਹਾਂ ਲੋਕਾਂ ਪ੍ਰਤੀ ਜ਼ਿੰਮੇਵਾਰ ਵੀ ਹੋ, ਜਿਨ੍ਹਾਂ ਨੇ ਤੁਹਾਨੂੰ ਉਨ੍ਹਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁਣਿਆ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਸੂਬੇ ਦੀ ਆਰਥਿਕਤਾ ਨੂੰ ਹੋਰ ਵੀ ਵਿਗਾੜ ਦੇਵੇਗੀ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਪੰਜਾਬ ਦਾ ਮਾਹੌਲ ਹੈ, ਉਦਯੋਗਪਤੀ ਵੀ ਪੰਜਾਬ ਆਉਣ ਤੋਂ ਡਰ ਰਹੇ ਹਨ |

ਪਿਛਲੀ ਖ਼ਬਰ ਅਕਾਲੀ ਦਲ ਨੇ ਗੋਲਡੀ ਨੂੰ ਸੁਨਾਮ ਤੇ ਖੰਡੇਬਾਦ ਨੂੰ ਲਹਿਰਾਗਾਗਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਇਆ ਅਗਲੀ ਖ਼ਬਰ ਬੀ. ਐੱਡ. ਦਾਖਲਿਆਂ ਲਈ ਅਰਜ਼ੀ ਦੇਣ ਦੀ ਆਖਰੀ ਮਿਤੀ 'ਚ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।