ਚੰਡੀਗੜ੍ਹ, 18 ਜੁਲਾਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਨੂੰ ਜੋ ਕਿ ਸੰਗਰੂਰ ਦੇ ਹਲਕਾ ਇੰਚਾਰਜ ਹਨ, ਨੂੰ ਸੁਨਾਮ ਦੇ ਹਲਕਾ ਇੰਚਾਰਜ ਵਜੋਂ ਵੀ ਕੰਮਕਾਜ ਕਰਨ ਲਈ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਗਗਨਦੀਪ ਸਿੰਘ ਖੰਡੇਬਾਦ ਨੂੰ ਲਹਿਰਾਗਾਗਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਇਕ ਟਵੀਟ ਰਾਹੀਂ ਸਾਂਝੀ ਕੀਤੀ |