28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੰਜਾਬ ਪਵਿੱਤਰ ਗ੍ਰੰਥਾਂ ਦਾ ਉਲੰਘਣ ਰੋਕੂ ਬਿੱਲ ਪੂਰੀ ਤਰ੍ਹਾਂ ਦਲਿਤ ਵਿਰੋਧੀ-ਡਾ. ਰਾਜੂ <br/>

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਸੰਦੀਪ ਕੁਮਾਰ ਮਾਹਨਾ)–ਪੰੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਸਮੂਹ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਪੇਸ਼ ਕੀਤੇ ਗਏ ਬਿੱਲ 'ਤੇ ਭਾਜਪਾ ਨੇ ਇਤਰਾਜ਼ ਜਤਾਇਆ ਹੈ | ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ 'ਪੰਜਾਬ ਪਵਿੱਤਰ ਗ੍ਰੰਥਾਂ ਦੇ ਉਲੰਘਣ ਰੋਕੂ ਬਿਲ, 2025' ਨੂੰ ਲੈ ਕੇ ਸਰਕਾਰ ਦੀ ਨੀਅਤ ਤੇ ਨੀਤੀ ਦੀ ਸਖ਼ਤ ਨਿੰਦਿਆ ਕਰਦਿਆਂ ਕਿਹਾ ਕਿ ਇਹ ਬਿੱਲ ਕਮਜ਼ੋਰ ਤੇ ਦਲਿਤ ਵਿਰੋਧੀ ਹੈ | ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੌਸ਼ੀ ਵੀ ਮੌਜੂਦ ਰਹੇ | ਡਾ. ਰਾਜੂ ਨੇ ਕਿਹਾ ਇਸ ਬਿੱਲ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀ ਅੰਮਿ੍ਤਬਾਣੀ, ਭਗਵਾਨ ਵਾਲਮੀਕਿ ਜੀ, ਸੰਤ ਕਬੀਰ ਜੀ ਅਤੇ ਸੰਤ ਨਾਭਾਦਾਸ ਜੀ ਦੇ ਪਵਿੱਤਰ ਗ੍ਰੰਥਾਂ ਅਤੇ ਮੂਰਤੀਆਂ ਦੀ ਬੇਅਦਬੀ 'ਤੇ ਸਜ਼ਾ ਦੀ ਵਿਵਸਥਾ ਨੂੰ ਸ਼ਾਮਲ ਨਾ ਕਰਨਾ ਦਲਿਤ ਭਾਈਚਾਰੇ ਪ੍ਰਤੀ ਇਸ ਸਰਕਾਰ ਦੀ ਘਿਨੋਨੀ ਨਫ਼ਰਤ ਤੇ ਵੱਖਵਾਦੀ ਸੋਚ ਨੂੰ ਦਰਸਾਉਂਦਾ ਹੈ |

ਪਿਛਲੀ ਖ਼ਬਰ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕੀਤਾ, ਕਾਂਗਰਸ ਉਨ੍ਹਾਂ ਦੇ ਨਾਂਅ ਜਨਤਕ ਕਰੇ-ਸੁਖਬੀਰ ਅਗਲੀ ਖ਼ਬਰ ਪੰਜਾਬ ਫ਼ੂਡ ਕਮਿਸ਼ਨ ਸਕੂਲਾਂ ਤੇ ਆਂਗਣਵਾੜੀਆਂ 'ਚ ਪੋਸ਼ਣ ਗਾਰਡਨ ਸਥਾਪਤ ਕਰਵਾਏਗਾ-ਚੇਅਰਮੈਨ ਬਾਲ ਮੁਕੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।