28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕੀਤਾ, ਕਾਂਗਰਸ ਉਨ੍ਹਾਂ ਦੇ ਨਾਂਅ ਜਨਤਕ ਕਰੇ-ਸੁਖਬੀਰ

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਜਦੋਂ ਕਾਂਗਰਸ ਪਾਰਟੀ ਨੇ ਮੰਨ ਲਿਆ ਹੈ ਕਿ ਉਸ ਦੇ ਆਗੂਆਂ ਨੇ ਸਿਆਸੀ ਮਨੋਰਥਾਂ ਦੀ ਪੂਰਤੀ ਵਾਸਤੇ ਬੇਅਦਬੀ ਦੇ ਮਾਮਲਿਆਂ ਨੂੰ ਵਰਤਿਆ ਤਾਂ ਕਾਂਗਰਸ ਪਾਰਟੀ ਨੂੰ ਆਪਣੇ ਉਨ੍ਹਾਂ ਸਾਰੇ ਆਗੂਆਂ ਦੇ ਨਾਂਅ ਜਨਤਕ ਕਰਨੇ ਚਾਹੀਦੇ ਹਨ, ਜਿਨ੍ਹਾਂ ਨੇ 2015 ਦੇ ਬੇਅਦਬੀ ਕੇਸਾਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ | ਸੁਖਬੀਰ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਵਲੋਂ ਵਿਧਾਨ ਸਭਾ ਵਿਚ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਕ ਇੰਟਰਵਿਊ ਵਿਚ ਇਹ ਗੱਲ ਕਬੂਲੀ ਗਈ ਹੈ ਤਾਂ ਦੋਵਾਂ ਆਗੂਆਂ ਤੇ ਕਾਂਗਰਸ ਪਾਰਟੀ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਦੀ ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਿਉਂ ਕੀਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ 'ਤੇ ਇਕੋ ਸਿੱਕੇ ਦੇ ਦੋ ਪਹਿਲੂ ਹਨ |

ਪਿਛਲੀ ਖ਼ਬਰ ਪਿੰਗਲਾ ਆਸ਼ਰਮ ਸਨੌਰ ਦੀ ਸੇਵਾ ਨੂੰ ਕੇਂਦਰੀ ਸਹਿਯੋਗ ਦਾ ਵਾਅਦਾ <br/> ਅਗਲੀ ਖ਼ਬਰ ਪੰਜਾਬ ਪਵਿੱਤਰ ਗ੍ਰੰਥਾਂ ਦਾ ਉਲੰਘਣ ਰੋਕੂ ਬਿੱਲ ਪੂਰੀ ਤਰ੍ਹਾਂ ਦਲਿਤ ਵਿਰੋਧੀ-ਡਾ. ਰਾਜੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।