28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪਿੰਗਲਾ ਆਸ਼ਰਮ ਸਨੌਰ ਦੀ ਸੇਵਾ ਨੂੰ ਕੇਂਦਰੀ ਸਹਿਯੋਗ ਦਾ ਵਾਅਦਾ <br/>

ਅਜੀਤ ਡੈਸਕ 19-07-2025
ਸਨੌਰ, 18 ਜੁਲਾਈ (ਮੋਹਣ ਸਿੰਘ ਭੱਟੀ)-ਕੇਂਦਰੀ ਰੇਲਵੇ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਮੋਰਚਾ ਜਗਰਾਉਂ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਆਲ ਇੰਡੀਆ ਪਿੰਗਲਾ ਆਸ਼ਰਮ ਸਨੌਰ ਦਾ ਦੌਰਾ ਕੀਤਾ | ਉਨ੍ਹਾਂ ਨੇ ਆਸ਼ਰਮ ਮੁਖੀ ਸੰਤ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਇਥੇ ਚੱਲ ਰਹੀਆਂ ਸਮਾਜਿਕ ਸੇਵਾਵਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਹਾਸਲ ਕੀਤੀ | ਸੁਖਵੰਤ ਸਿੰਘ ਨੇ ਆਸ਼ਰਮ ਵਿਚ ਰਹਿ ਰਹੇ ਆਸ਼ਰਿਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੰਤ ਬਾਬਾ ਬਲਬੀਰ ਸਿੰਘ ਵਲੋਂ ਚਲਾਈ ਜਾ ਰਹੀ ਨਿਰਸਵਾਰਥ ਤੇ ਉੱਤਮ ਸੇਵਾ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਉਚਿਤ ਯੋਜਨਾਵਾਂ ਦੇ ਜ਼ਰੀਏ ਸੰਸਥਾ ਲਈ ਸਹਿਯੋਗ ਲੈ ਕੇ ਆਉਣਗੇ | ਉਨ੍ਹਾਂ ਨੇ ਮੌਕੇ 'ਤੇ ਹੀ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕਰਕੇ ਪਿੰਗਲਾ ਆਸ਼ਰਮ ਦੀ ਸੇਵਾ ਲਈ ਸੰਭਾਵਿਤ ਸਹਿਯੋਗ ਦੇਣ ਦੀ ਅਪੀਲ ਕੀਤੀ | ਸੰਤ ਬਾਬਾ ਬਲਬੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਆਸ਼ਰਮ ਦੀਆਂ ਦੀਆਂ ਜ਼ਰੂਰਤਾਂ ਅਤੇ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ | ਇਸ ਮੌਕੇ ਉਪ ਪ੍ਰਧਾਨ ਭਾਜਪਾ (ਦਿਹਾਤੀ) ਲੁਧਿਆਣਾ ਵਿਕਰਮ ਪੰਡਿਤ, ਜਨਰਲ ਸਕੱਤਰ ਭਾਜਪਾ ਪਟਿਆਲਾ ਹਰਦੀਪ ਸਿੰਘ ਕੰਬੋਜ, ਭਾਜਪਾ ਨਾਭਾ ਮੰਡਲ ਪ੍ਰਧਾਨ ਗੁਰਜੰਟ ਸਿੰਘ, ਪ੍ਰਧਾਨ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪੰਜਾਬ ਭੁਪਿੰਦਰ ਸਿੰਘ, ਭਾਜਪਾ ਆਗੂ ਹਰਜੋਤ ਸਿੰਘ ਸੰਨੀ, ਮਿਹਰਬਾਨ ਸਿੰਘ ਅਤੇ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਿੰਦੂ ਤੇ ਵਰਕਿੰਗ ਕਮੇਟੀ ਮੈਂਬਰ ਸੱਤਪਾਲ ਨੇ ਸੁਖਬੀਰ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕੀਤਾ, ਕਾਂਗਰਸ ਉਨ੍ਹਾਂ ਦੇ ਨਾਂਅ ਜਨਤਕ ਕਰੇ-ਸੁਖਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।