31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ <br/>

ਅਜੀਤ ਡੈਸਕ 19-07-2025
ਕੀਰਤਪੁਰ ਸਾਹਿਬ, 18 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਜੀ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਬਾਲਾ ਪ੍ਰੀਤਮ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਉਨ੍ਹਾਂ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਸਵੇਰੇ ਸਭ ਤੋਂ ਪਹਿਲਾਂ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਚੱਲ ਰਹੀ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ | ਇਸ ਮੌਕੇ ਉਪਰੋਕਤ ਤੋਂ ਇਲਾਵਾ ਮੀਤ ਮੈਨੇਜਰ ਸੁਖਬੀਰ ਸਿੰਘ ਗਿੱਲ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਹਰਦੇਵ ਸਿੰਘ ਹੈਪੀ ਮੀਤ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਗਨੰਦਨ ਸਿੰਘ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਅਕਾਲੀ ਦਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ ਨੇ ਹੁਣ ਓ.ਆਈ.ਸੀ. ਵਿਖੇ ਚੁੱਕਿਆ ਭਾਰਤ ਵਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਮਾਮਲਾ <br/> ਅਗਲੀ ਖ਼ਬਰ ਪਾਕਿ 'ਚ 5 ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਕਰਵਾਇਆ ਧਰਮ ਪਰਿਵਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।