01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਅਕਾਲੀ ਦਲ ਦੇ ਮੁੱਖ ਬੁਲਾਰੇ ਨੂੰ ਧਮਕੀ ਦੇ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ <br/>

ਅਜੀਤ ਡੈਸਕ 19-07-2025
ਚੰਡੀਗੜ੍ਹ, 18 ਜੁਲਾਈ (ਸੰਦੀਪ ਕੁਮਾਰ ਮਾਹਨਾ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਆਖਰਕਾਰ 5 ਜੁਲਾਈ ਨੂੰ ਮੰਡੀ ਬੋਰਡ ਦੇ ਅਧਿਕਾਰੀ ਜਤਿੰਦਰ ਸਿੰਘ ਭੰਗੂ ਵਿਰੁੱਧ ਡੀ.ਡੀ.ਆਰ. ਦਰਜ਼ ਕੀਤੀ ਗਈ ਹੈ | ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਡੀ.ਡੀ.ਆਰ. ਬਾਰੇ ਜਾਣਕਾਰੀ ਦਿੱਤੀ | ਜਦੋਂ ਅਦਾਲਤ ਨੇ ਪਾਇਆ ਕਿ ਡੀ.ਡੀ.ਆਰ. ਵਿਚ ਸਿਰਫ਼ ਧਮਕੀ ਦੇਣ ਦੇ ਦੋਸ਼ ਹਨ ਤਾਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਫ਼ਟਕਾਰ ਲਗਾਉਂਦਿਆਂ ਕਿਹਾ ਕਿ ਇਹ ਸਿਰਫ਼ ਧਮਕੀ ਦੇਣ ਜਾਂ ਡੀ.ਡੀ.ਆਰ. ਕੱਟਣ ਦਾ ਮਾਮਲਾ ਨਹੀਂ ਹੈ, ਇਹ ਬਹੁਤ ਹੀ ਗੰਭੀਰ ਮਾਮਲਾ ਹੈ | ਅਦਾਲਤ ਨੇ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਪੁਲਿਸ ਦਾ ਇਹੀ ਰਵੱਈਆ ਹੈ ਤਾਂ ਕਿਉਂ ਨਾ ਇਹ ਮਾਮਲਾ ਕੇਂਦਰੀ ਏਾਜਸੀਆਂ ਨੂੰ ਸੌਂਪ ਦਿੱਤਾ ਜਾਵੇ | ਐਡਵੋਕੇਟ ਅਰਸ਼ਦੀਪ ਕਲੇਰ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰ ਮੰਗ ਕੀਤੀ ਸੀ ਕਿ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਜਤਿੰਦਰ ਭੰਗੂ ਵਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਸਬੰਧੀ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਕਿਸੇ ਹੋਰ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਈ ਜਾਵੇ | ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹੁਣ ਤੱਕ ਪੁਲਿਸ ਨੇ ਮਾਮਲੇ ਵਿਚ ਐਫ.ਆਈ.ਆਰ. ਵੀ ਦਰਜ ਨਹੀਂ ਕੀਤੀ ਹੈ, ਇਹ ਸਪੱਸ਼ਟ ਹੈ ਕਿ ਇਹ ਸਭ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ | ਪੰਜਾਬ ਪੁਲਿਸ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ ਅਤੇ ਅਜਿਹੀ ਸਥਿਤੀ ਵਿਚ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਜਾਂ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ | ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਕਿਹਾ ਸੀ ਕਿ ਕੋਈ ਸਰਕਾਰੀ ਅਧਿਕਾਰੀ ਅਜਿਹੀ ਧਮਕੀ ਕਿਵੇਂ ਦੇ ਸਕਦਾ ਹੈ | ਹੁਣ ਇਸ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ |

ਪਿਛਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀਆਂ 'ਚ ਸੱਤਾ ਧਿਰ ਦੀ ਦਖ਼ਲਅੰਦਾਜ਼ੀ ਦਾ ਮਾਮਲਾ ਭਖਿਆ <br/> ਅਗਲੀ ਖ਼ਬਰ ਪਾਕਿ ਨੇ ਹੁਣ ਓ.ਆਈ.ਸੀ. ਵਿਖੇ ਚੁੱਕਿਆ ਭਾਰਤ ਵਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਮਾਮਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।