29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਅੰਮਿ੍ਤਸਰ ਪੁੱਜੇ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ <br/>

ਅਜੀਤ ਡੈਸਕ 19-07-2025
ਅੰਮਿ੍ਤਸਰ, 18 ਜੁਲਾਈ (ਜਸਵੰਤ ਸਿੰਘ ਜੱਸ)-ਆਪਣੀ ਨਵੀਂ ਫ਼ਿਲਮ 'ਸਰਦਾਰਜੀ 3' ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਲੈ ਕੇ ਇਨ੍ਹੀਂ ਦਿਨੀਂ ਭਾਰਤ ਤੇ ਪਾਕਿਸਤਾਨ 'ਚ ਚਰਚਾ ਦਾ ਵਿਸ਼ਾ ਬਣੇ ਸਟਾਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਅੰਮਿ੍ਤਸਰ ਪੁੱਜੇ | ਦਿਲਜੀਤ ਦੁਸਾਂਝ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਆਪਣੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਪੁੱਜੇ ਸਨ | ਇਸ ਮੌਕੇ ਉਨ੍ਹਾਂ ਨਾਲ ਏਅਰਪੋਰਟ ਦੇ ਸਟਾਫ, ਏਅਰ ਹੋਸਟੈਸ ਤੇ ਸੁਰੱਖਿਆ ਕਰਮੀਆਂ ਤੇ ਅਧਿਕਾਰੀਆਂ ਨੇ ਸਵਾਗਤ ਕਰਦਿਆਂ ਉਸ ਨਾਲ ਸੈਲਫ਼ੀਆਂ ਵੀ ਲਈਆਂ | ਇਸ ਦੌਰਾਨ ਦੁਸਾਂਝ ਨੇ ਹੱਥ ਜੋੜ ਕੇ ਸਭ ਦਾ ਸਵਾਗਤ ਕਬੂਲ ਕੀਤਾ | ਦੱਸਿਆ ਜਾਂਦਾ ਹੈ ਕਿ ਇਹ ਅਦਾਕਾਰ ਗਾਇਕ ਭਾਰਤੀ ਹਵਾਈ ਫ਼ੌਜ ਦੇ ਫਲਾਇੰਗ ਅਫ਼ਸਰ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਨਿਰਮਾਣ ਅਧੀਨ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਜਾਂ ਕਿਸੇ ਹੋਰ ਨਵੀਂ ਫ਼ਿਲਮ ਦੀ ਸ਼ੂਟਿੰਗ ਲਈ ਕੁਝ ਦਿਨਾਂ ਲਈ ਪੰਜਾਬ ਪੁੱਜੇ ਹਨ ਤੇ ਫ਼ਿਲਮ ਦੀ ਸ਼ੂਟਿੰਗ ਅੰਮਿ੍ਤਸਰ ਤੇ ਤਰਨ ਤਾਰਨ ਜ਼ਿਲਿ੍ਹਆਂ ਦੇ ਦਿਹਾਤੀ ਖੇਤਰਾਂ ਵਿਚ ਹੋਣ ਸੰਭਾਵਨਾ ਹੈ |

ਪਿਛਲੀ ਖ਼ਬਰ ਸਕੂਲ ਮੈਨੇਜਮੈਂਟ ਕਮੇਟੀਆਂ 'ਚ ਸੱਤਾ ਧਿਰ ਦੀ ਦਖ਼ਲਅੰਦਾਜ਼ੀ ਦਾ ਮਾਮਲਾ ਭਖਿਆ <br/> ਅਗਲੀ ਖ਼ਬਰ ਬੁਸ਼ਰਾ ਬੀਬੀ ਦੇ ਪੁੱਤਰ ਮੂਸਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।