ਸ਼ੋ੍ਰਮਣੀ ਕਮੇਟੀ ਨੂੰ ਅੱਜ ਮੁੜ੍ਹ ਮਿਲੀ ਧਮਕੀ ਵਾਲੀ 'ਸੱਤਵੀਂ ਈਮੇਲ' <br/>
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ
<br/>
20-07-2025
ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਦੇਣ ਦੇ ਮਾਮਲੇ ਵਿਚ ਕਿਸੇ ਸਾਜਿਸ਼ ਤਹਿਤ ਇਥੇ ਦਰਸ਼ਨ ਕਰਨ ਆਉਂਦੀਆਂ ਵੱਡੀ ਗਿਣਤੀ ਸੰਗਤਾਂ ਨੂੰ ਭੈਅ ਭੀਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤੇ ਸ਼ੋ੍ਰਮਣੀ ਕਮੇਟੀ ਨਾਲ ਰਾਬਤਾ ਕਰਕੇ ਫੜੇ ਗਏ ਦੋਸ਼ੀਆਂ ਤੋਂ ਸਖਤੀ ਨਾਲ ਪੁੱਛਗਿੱਛ ਕਰਕੇ ਸਿੱਖ ਸੰਗਤਾਂ ਸਾਹਮਣੇ ਸੱਚ ਲਿਆਉਣਾ ਚਾਹੀਦਾ ਹੈ | ਉਨ੍ਹਾਂ ਸਥਾਨਕ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੁਰੱਖਿਆ ਲਈ ਸੀ.ਆਈ. ਐੱਸ.ਐੱਫ. ਤਾਇਨਾਤ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਣ ਦੀ ਨਿੰਦਾ ਕੀਤੀ |