25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਏ.ਐਸ.ਆਈ. ਗਿ੍ਫ਼ਤਾਰ <br/>

ਅਜੀਤ ਡੈਸਕ 20-07-2025
ਲੁਧਿਆਣਾ, 19 ਜੁਲਾਈ (ਪਰਮਿੰਦਰ ਸਿੰਘ ਆਹੂਜਾ)-'ਆਪ' ਆਗੂ ਦੇ ਦੋਸਤ ਤੇ ਉਸਦੇ ਪਰਿਵਾਰ ਨੂੰ ਅਮਰੀਕਾ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ ਗਿ੍ਫ਼ਤਾਰ ਕੀਤਾ ਹੈ | ਜਦਕਿ ਇਸ ਮਾਮਲੇ ਵਿਚ ਉਸਦਾ ਭਰਾ ਤੇ ਇਕ ਹੋਰ ਵਿਅਕਤੀ ਅਜੇ ਫ਼ਰਾਰ ਦੱਸੇ ਜਾਂਦੇ ਹਨ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਕੌਂਸਲਰ ਪਤੀ ਤੇ 'ਆਪ' ਆਗੂ ਗੁਰਕਰਨ ਸਿੰਘ ਟੀਨਾ ਪੁੱਤਰ ਗੁਰਦੇਵ ਸਿੰਘ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ, ਉਸ ਦੇ ਭਰਾ ਦਿਲਜੀਤ ਸਿੰਘ ਵਾਸੀ ਪਿੰਡ ਨਡਾਲਾ, ਕਪੂਰਥਲਾ ਤੇ ਜੈ ਜਗਤ ਜੋਸ਼ੀ ਪੁੱਤਰ ਸੁਰਿੰਦਰ ਕੁਮਾਰ ਜੋਸ਼ੀ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਸੀ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਲੰਧਰ ਜ਼ਿਲੇ੍ਹ ਦਾ ਰਹਿਣ ਵਾਲਾ ਆਕਾਸ਼ਵੀਰ ਕੰਗ ਉਸਦਾ ਦੋਸਤ ਹੈ ਤੇ ਉਹ ਤੇ ਉਸਦਾ ਪਰਿਵਾਰ ਅਮਰੀਕਾ ਜਾਣ ਦਾ ਇੱਛੁਕ ਸੀ | ਇਸ ਲਈ ਉਹ ਉਕਤ ਕਥਿਤ ਦੋਸ਼ੀਆਂ ਨੂੰ ਮਿਲਿਆ ਤੇ ਉਨ੍ਹਾਂ ਨੇ ਉਸਨੂੰ ਅਮਰੀਕਾ ਭੇਜਣ ਤੇ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 1 ਕਰੋੜ, 40 ਲੱਖ ਰੁਪਏ ਲੈ ਲਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਆਕਾਸ਼ਵੀਰ ਨੂੰ ਅਮਰੀਕਾ ਤਾਂ ਭੇਜ ਦਿੱਤਾ, ਪਰ ਵਰਕ ਪਰਮਿਟ ਨਹੀਂ ਲੈ ਕੇ ਦਿੱਤਾ, ਜਿਸ ਕਾਰਨ ਉਹ ਪਰਿਵਾਰ ਸਮੇਤ ਵਾਪਸ ਆ ਗਿਆ ਤੇ ਉਸਨੇ ਇਹ ਸਾਰੀ ਗੱਲ ਆਪਣੇ ਦੋਸਤ ਗੁਰਕਰਨ ਸਿੰਘ ਨੂੰ ਦੱਸੀ, ਜਿਸਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ | ਉਸਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਕੇਸ ਦਰਜ ਕਰ ਲਿਆ | ਜਾਂਚ ਅਧਿਕਾਰੀ ਬੇਅੰਤ ਜੁਨੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਜਦਕਿ ਉਸ ਦੇ ਭਰਾ ਦਲਜੀਤ ਸਿੰਘ ਅਤੇ ਇਸ ਮਾਮਲੇ ਵਿਚ ਨਾਮਜ਼ਦ ਤੀਜੇ ਕਥਿਤ ਦੋਸ਼ੀ ਦੀ ਵੀ ਭਾਲ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬੇਅਦਬੀਆਂ ਦੇ ਕਾਨੂੰਨ ਬਣਾਉਣ ਤੋਂ ਪਹਿਲਾਂ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਕਰੇ ਸਲਾਹ ਮਸ਼ਵਰਾ-ਜਥੇ. ਗੜਗੱਜ <br/>... ਅਗਲੀ ਖ਼ਬਰ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਖਰੜ ਦੀ ਜਨਤਾ ਦੇ ਜਨਾਦੇਸ਼ ਨਾਲ ਧੋਖਾ- ਵਿਨੀਤ ਜੋਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।