25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੇਅਦਬੀਆਂ ਦੇ ਕਾਨੂੰਨ ਬਣਾਉਣ ਤੋਂ ਪਹਿਲਾਂ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਕਰੇ ਸਲਾਹ ਮਸ਼ਵਰਾ-ਜਥੇ. ਗੜਗੱਜ <br/>

ਅਜੀਤ ਡੈਸਕ 20-07-2025
ਕੀਰਤਪੁਰ ਸਾਹਿਬ, 19 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੂਬਾ ਸਰਕਾਰ ਵਲੋਂ ਬੇਅਦਬੀਆਂ ਸੰਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਪ੍ਰੰਤੂ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤਿ ਗੁਰੂ ਹਨ, ਇਸ ਲਈ ਸੂਬਾ ਸਰਕਾਰ ਵਿਸ਼ੇਸ਼ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਇੱਕ ਵੱਖਰਾ ਕਾਨੂੰਨ ਬਣਾਵੇ | ਜਥੇ. ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਸੂਬਾ ਸਰਕਾਰ ਨੂੰ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਭਾਈ ਅਮਰਜੀਤ ਸਿੰਘ ਚਾਵਲਾ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ..... ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਏ.ਐਸ.ਆਈ. ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।