ਮਾਛੀਵਾੜਾ ਸਾਹਿਬ, 19 ਜੁਲਾਈ (ਰਾਜਦੀਪ ਸਿੰਘ ਅਲਬੇਲਾ/ਮਨੋਜ ਕੁਮਾਰ)-ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਪਵਾਤ ਵਿਖੇ ਬੀਤੀ ਰਾਤ ਦਰਦਨਾਕ ਘਟਨਾ ਵਾਪਰੀ, ਜਿਸ ਵਿਚ 2 ਸਕੀਆਂ ਭੈਣਾਂ ਅਨੁਪਮ (11) ਤੇ ਸੁਰਭੀ (8) ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਹੈ¢ ਮਿ੍ਤਕ ਭੈਣਾਂ ਦੀ ਮਾਤਾ ਆਸ਼ਾ ਦੇਵੀ ਨੇ ਦੱਸਿਆ ਕਿ ਉਹ ਪਿਛਲੇ 4-5 ਸਾਲਾਂ ਤੋਂ ਆਪਣੇ 6 ਬੱਚਿਆਂ ਸਮੇਤ ਪਿੰਡ ਪਵਾਤ ਵਿਖੇ ਖੇਤਾਂ ਵਿਚ ਬਣੀ ਇੱਕ ਮੋਟਰ ਨੇੜੇ ਆਪਣੀ ਝੁੱਗੀਆਂ ਬਣਾ ਕੇ ਰਹਿ ਰਹੇ ਹਨ¢ ਉਸ ਨੇ ਦੱਸਿਆ ਕਿ ਕੱਲ੍ਹ ਰਾਤ ਖਾਣਾ ਖਾਣ ਤੋਂ ਬਾਅਦ ਝੁੱਗੀ ਵਿਚ ਸੌਂ ਗਈਆਂ ¢ ਥੋੜੀ ਦੇਰ ਬਾਅਦ ਦੋਵੇਂ ਲੜਕੀਆਂ ਨੂੰ ਉਲਟੀਆਂ ਆਉਣ ਲੱਗੀਆਂ | ਇਸ ਤੋਂ ਬਾਅਦ ਅਸੀਂ ਸਾਰੇ ਜਾਗ ਪਏ ਤੇ ਦੇਖਿਆ ਕਿ ਇੱਕ ਸੱਪ ਵਿਹੜੇ ਵਿਚ ਫਿਰ ਰਿਹਾ ਹੈ | ਥੋੜੇ ਸਮੇਂ ਬਾਅਦ ਦੋਵਾਂ ਲੜਕੀਆਂ ਦੇ ਮੂੰਹ 'ਚੋਂ ਝੱਗ ਆਉਣੀ ਸ਼ੁਰੂ ਹੋ ਗਈ, ਜਿਨ੍ਹਾਂ ਨੂੰ ਮਾਛੀਵਾੜਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਐਲਾਨ ਦਿੱਤਾ ¢