26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ <br/>

ਅਜੀਤ ਡੈਸਕ 20-07-2025
ਰਾਜਪੁਰਾ, 19 ਜੁਲਾਈ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਹਾਈ ਵੇਅ 'ਤੇ ਸ਼ੰਭੂ ਨੇੜੇ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਹਮਲਾਵਰਾਂ ਨੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ | ਮਿ੍ਤਕ ਦੇ ਪਰਿਵਾਰਕ ਮੈਂਬਰ ਉਸਨੂੰ ਸਿਵਲ ਹਸਪਤਾਲ ਲੈ ਕੇ ਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਹੈ | ਇਸ ਸੰਬੰਧੀ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਲਾਲ ਦੀਨ, ਦੀਨ ਮੁਹੰਮਦ, ਅਲੀ ਤੇ ਹੋਰਨਾਂ ਨੇ ਦੱਸਿਆ ਕਿ ਮਿ੍ਤਕ ਦਾ ਨਾਮ ਰਹੀਮ ਉਮਰ ਕਰੀਬ 40 ਸਾਲ ਸੀ | ਉਨ੍ਹਾਂ ਨੇ ਦੱਸਿਆ ਕਿ ਉਹ ਸਾਰੇ ਜਣੇ ਪਸ਼ੂਆਂ ਦੀ ਵੇਚ ਵੱਟ ਅਤੇ ਦੁੱਧ ਵਗ਼ੈਰਾ ਦਾ ਕੰਮ ਕਰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਅੱਜ ਦਿਨ ਦਿਹਾੜੇ ਤਿੰਨ-ਚਾਰ ਗੱਡੀਆਂ ਵਿਚ ਅੱਧੀ ਦਰਜਨ ਹਮਲਾਵਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਉਨ੍ਹਾਂ ਨੇ ਆਉਣ ਸਾਰ ਹੀ ਰਹੀਮ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਜਦਕਿ ਬੱਚੇ ਔਰਤਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ | ਪੀੜਤਾਂ ਨੇ ਕਿਹਾ ਕਿ ਪੁਰਾਣੀ ਰੰਜਿਸ਼ ਤਹਿਤ ਕਤਲ ਕੀਤਾ ਗਿਆ ਹੋ ਸਕਦਾ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਹਮਲਾਵਰ ਕਾਫੀ ਜ਼ਿਆਦਾ ਉੱਚੀ ਪਹੁੰਚ ਵਾਲੇ ਹਨ ਇਸ ਲਈ ਕੇਸ ਦਰਜ ਹੋਣ ਵਿਚ ਅੜਿੱਕੇ ਪੈਦਾ ਕਰ ਸਕਦੇ ਹਨ |

ਪਿਛਲੀ ਖ਼ਬਰ ਅਕਾਲੀ ਦਲ ਦੇ ਵਿਧੀ ਵਿਧਾਨ ਤੇ ਨੀਤੀ ਸੰਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ <br/> ਅਗਲੀ ਖ਼ਬਰ ਦੋ ਸਕੀਆਂ ਭੈਣਾਂ ਦੀ ਸੱਪ ਦੇ ਡੰਗਣ ਨਾਲ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।