26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਕਾਲੀ ਦਲ ਦੇ ਵਿਧੀ ਵਿਧਾਨ ਤੇ ਨੀਤੀ ਸੰਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ <br/>

ਅਜੀਤ ਡੈਸਕ 20-07-2025
ਸੰਗਰੂਰ, 19 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਅਕਾਲੀ ਦਲ ਵਿਚ ਰਹਿ ਗਏ ਖੱਪੇ ਨੂੰ ਦੂਰ ਕਰਨ ਹਿਤ ਤੇ ਇਸ ਅਸਪਸ਼ਟਤਾ ਤੇ ਦੁਬਿਧਾ ਦੇ ਮਾਹੌਲ ਵਿਚ ਅੱਜ ਮਾਲਵੇ ਦੇ ਸਿੱਖੀ ਦੇ ਕੇਂਦਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਨੁਮਾਇੰਦੇ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਹੋਰ ਪੰਥਕ ਜਥਿਆਂ ਤੇ ਸ਼ਖ਼ਸੀਅਤਾਂ ਦੀ ਇੱਕ ਬੈਠਕ ਹੋਈ, ਜਿਸ ਵਿਚ ਇਹ ਗੱਲ ਉੱਭਰ ਕੇ ਆਈ ਕਿ ਇਨ੍ਹਾਂ ਸਭ ਕੁਝ ਵਾਪਰਨ ਤੋਂ ਬਾਅਦ ਅਕਾਲੀ ਦਲ ਵਿਚ ਗੱਲ ਸਿਰਫ਼ ਚਿਹਰੇ ਬਦਲਣ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ ਸਗੋਂ ਲੋੜ ਤਾਂ ਢਾਂਚਾਗਤ ਤਬਦੀਲੀਆਂ ਦੀ ਹੈ ਜਿਸ ਪਾਸੇ ਠੋਸ ਯਤਨ ਨਹੀਂ ਹੋ ਸਕੇ | ਇਹ ਸਮਾਂ ਐਲਾਨ ਕਰਨ ਦਾ ਨਹੀਂ ਸਗੋਂ ਗੰਭੀਰ ਵਿਚਾਰ ਕਰਨ ਦਾ ਹੈ | ਬੈਠਕ ਵਿਚ ਇਹ ਤੈਅ ਹੋਇਆ ਕਿ ਅਕਾਲੀ ਦਲ ਦਾ ਵਿਧੀ ਵਿਧਾਨ ਤੇ ਨੀਤੀ ਨੂੰ ਸਪਸ਼ਟ ਕਰਨ ਲਈ ਦੇਸ਼ ਵਿਦੇਸ਼ ਤੋਂ ਸਮੁੱਚੇ ਸਿੱਖ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ ਜਾਵੇ | ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ 1 ਅਗਸਤ ਤੋਂ 3 ਅਗਸਤ ਤੱਕ ਹੋਵੇਗੀ | ਵਿਚਾਰ ਚਰਚਾ ਦੌਰਾਨ ਆਏ ਵਿਚਾਰਾਂ ਦੇ ਆਧਾਰ 'ਤੇ ਲਿਖਤੀ ਖਰੜਾ ਵੀ ਤਿਆਰ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਇਤਿਹਾਸ ਵਿਚ ਪੰਥ ਦੇ ਅਜਿਹੇ ਮਸਲਿਆਂ ਸਬੰਧੀ ਸੰਤ ਅਤਰ ਸਿੰਘ ਦੀ ਅਹਿਮ ਭੂਮਿਕਾ ਰਹੀ ਹੈ ਜਿਸ ਕਰਕੇ ਇਹ ਵਿਚਾਰ ਚਰਚਾ ਸੰਤ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਨੂੰ ਸਮਰਪਿਤ ਹੋਵੇਗੀ, ਇਸ ਤੋਂ ਬਾਅਦ ਇਸੇ ਲੜੀ ਤਹਿਤ ਪੰਥ ਪੰਜਾਬ ਦੇ ਹੋਰ ਅਹਿਮ ਮੁੱਦਿਆਂ 'ਤੇ ਵੀ ਸਮਾਗਮ ਉਲੀਕੇ ਜਾਣਗੇ | ਇਸ ਬੈਠਕ ਵਿਚ ਅਕਾਲ ਕਾਲਜ ਕੌਂਸਲ ਤੋਂ ਸਕੱਤਰ ਜਸਵੰਤ ਸਿੰਘ ਖਹਿਰਾ, ਕੌਂਸਲ ਮੈਂਬਰ ਗਮਦੂਰ ਸਿੰਘ, ਸਿਆਸਤ ਸਿੰਘ ਗਿੱਲ, ਗੁਰਜੰਟ ਸਿੰਘ ਦੁੱਗਾਂ ਤੇ ਡਾ. ਗੁਰਮੀਤ ਸਿੰਘ, ਲਖਵਿੰਦਰ ਸਿੰਘ ਕਾਨ੍ਹੇਕੇ (ਦੀਵਾਨ ਟੋਡਰ ਮੱਲ ਸੁਸਾਇਟੀ), ਲੁਧਿਆਣਾ ਤੋਂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨਾਲ ਸਬੰਧਤ ਮੇਜਰ ਸਿੰਘ, ਜਸਪਾਲ ਸਿੰਘ ਅਤੇ ਅਜਮੇਰ ਸਿੰਘ ਮੰਡੇਰ, ਜਥੇਦਾਰ ਸਚਦੇਵ ਸਿੰਘ ਗਿੱਲ, ਤੇਜਾ ਸਿੰਘ ਕਮਾਲਪੁਰ (ਸ਼ੋ੍ਰਮਣੀ ਕਮੇਟੀ ਮੈਂਬਰ), ਪਟਿਆਲਾ ਤੋਂ ਜਗਵਿੰਦਰਜੀਤ ਸਿੰਘ ਸੰਧੂ ਤੇ ਡਾ. ਜਤਿੰਦਰ ਸਿੰਘ ਸਿੱਧੂ (ਸਾਬਕਾ ਡਾਇਰੈਕਟਰ ਐਜੂਕੇਸ਼ਨ, ਸ੍ਰੋ.ਗੁ.ਪ੍ਰ.ਕ), ਸਿੱਖ ਜਥਾ ਮਾਲਵਾ ਤੋਂ ਭਾਈ ਮਲਕੀਤ ਸਿੰਘ ਭਵਾਨੀਗੜ੍ਹ, ਭਾਈ ਗੁਰਜੀਤ ਸਿੰਘ ਦੁੱਗਾਂ, ਜਤਿੰਦਰ ਸਿੰਘ ਸੰਗਰੂਰ, ਮਲਕੀਤ ਸਿੰਘ ਚੰਗਾਲ (ਸ਼ੋ੍ਰਮਣੀ ਕਮੇਟੀ ਮੈਂਬਰ), ਮਾਨਸਾ ਤੋਂ ਮਿੱਠੂ ਸਿੰਘ ਕਾਨ੍ਹੇਕੇ (ਸ਼ੋ੍ਰਮਣੀ ਕਮੇਟੀ ਮੈਂਬਰ), ਇੰਦਰਜੀਤ ਸਿੰਘ ਸੰਧੂ, ਭੁਪਿੰਦਰ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਲੌਂਗੋਵਾਲ, ਪ੍ਰੋ.ਜਸਪਾਲ ਸਿੰਘ, ਲਾਭ ਸਿੰਘ ਸੰਗਰੂਰ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ), ਇੰਦਰਪ੍ਰੀਤ ਸਿੰਘ ਸੰਗਰੂਰ, ਅਵਤਾਰ ਸਿੰਘ ਗਿੱਲ, ਸੁਰਿੰਦਰਪਾਲ ਸਿੰਘ ਸਿਦਕੀ, ਦਰਬਾਰਾ ਸਿੰਘ ਧੌਲਾ, ਮਨਪ੍ਰੀਤ ਸਿੰਘ ਗਿੱਲ, ਪ੍ਰੋ. ਨਿਰਪਜੀਤ ਸਿੰਘ, ਡਾ. ਗੁਰਵੀਰ ਸਿੰਘ ਸੋਹੀ, ਸਤਪਾਲ ਸਿੰਘ ਸੰਗਰੂਰ (ਗੁ: ਸ੍ਰੀ ਗੁਰੂ ਸਿੰਘ ਸਭਾ ਸੰਗਰੂਰ) ਆਦਿ ਸੰਸਥਾਵਾਂ ਤੋਂ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਭਰਤੀ ਕਮੇਟੀ ਵਲੋਂ ਪੰਜਾਬ ਦੇ 23 ਜ਼ਿਲਿ੍ਹਆਂ ਵਿਚ ਡੈਲੀਗੇਟ ਮੀਟਿੰਗਾਂ ਕੱਲ੍ਹ ਤੋਂ <br/> ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।