01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਲੇਰਕੋਟਲਾ ਬੇਅਦਬੀ ਮਾਮਲਿਆਂ ਪਿੱਛੇ 'ਆਪ' ਦਾ ਹੱਥ-ਸੁਖਬੀਰ <br/>

ਬਠਿੰਡਾ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ | ਤਸਵੀਰ: ਲਵਲੀ <br/> 20-07-2025
ਬਠਿੰਡਾ, 19 ਜੁਲਾਈ (ਵੀਰਪਾਲ ਸਿੰਘ)-ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮੁੱਦਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਠਿੰਡਾ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮਲੇਰਕੋਟਲਾ ਵਿਚ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੇ ਦੋਸ਼ ਪਾਰਟੀ ਵਿਧਾਇਕ ਨਰੇਸ਼ ਯਾਦਵ ਲਈ ਕਲੀਨ ਚਿੱਟ ਹਾਸਲ ਕਰਨ ਦੇ ਯਤਨਾਂ ਲਈ ਅਤੇ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਹਿਰÏਲੀ ਤੋਂ ਉਸ ਨੂੰ ਫਿਰ ਤੋਂ ਟਿਕਟ ਦੇ ਕੇ ਉਸਦੀ ਪੁਸ਼ਤ ਪਨਾਹੀ ਕਰਨ ਲਈ ਕੇਜਰੀਵਾਲ ਖਿਲਾਫ ਕੇਸ ਦਰਜ ਕੀਤਾ ਜਾਵੇ¢ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ ਵਲੋਂ ਆਪਣੀ ਹੀ ਪਾਰਟੀ ਦੇ ਬੇਅਦਬੀ ਦੇ ਦੋਸ਼ੀ ਦੀ ਪੈਰਵੀ ਕਰਨ ਲਈ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਵਜ਼ਾਰਤ ਵਿਚੋਂ ਬੇਦਖ਼ਲ ਕੀਤਾ ਜਾਵੇ¢ ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ 2015 ਦੇ ਬੇਅਦਬੀ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤੇ ਸਾਨੂੰ ਭਰੋਸਾ ਹੈ ਕਿ ਇਸ ਘਿਨੌਣੇ ਅਪਰਾਧ ਵਿਚ 'ਆਪ' ਦਾ ਹੱਥ ਹੀ ਸਾਹਮਣੇ ਆਵੇਗਾ ਤੇ ਉਹ ਬੇਨਕਾਬ ਹੋਵੇਗੀ ¢ ਉਨ੍ਹਾਂ ਕਿਹਾ ਕਿ ਅਕਾਲੀ ਦਲ ਹਾਈ ਕੋਰਟ ਕੋਲ ਪਹੁੰਚ ਕਰਕੇ ਸਾਰੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜੱਜ ਨਿਯੁਕਤ ਕਰਨ ਦੀ ਅਪੀਲ ਵੀ ਕਰੇਗਾ¢ ਇਸ ਮੌਕੇ ਉਨ੍ਹਾਂ ਨਾਲ ਪਰਮਬੰਸ ਸਿੰਘ ਰੋਮਾਣਾ, ਅਨੁਪ੍ਰਤਾਪ ਸਿੰਘ ਬਰਾੜ, ਰਾਜਦੀਪ ਸਿੰਘ ਓਮ ਪ੍ਰਕਾਸ਼ ਸ਼ਰਮਾ ਹਾਜ਼ਰ ਸਨ |

ਪਿਛਲੀ ਖ਼ਬਰ 16 ਸਾਲਾਂ ਬਾਅਦ ਹੋਇਆ ਮਾਂ ਬਣਨ ਦਾ ਸੁਪਨਾ ਸਾਕਾਰ- ਆਦੇਸ਼ ਆਈ.ਵੀ.ਐਫ. <br/> ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਹਰਮਨਦੀਪ ਸਿੰਘ ਢਿੱਲੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।